ਐਲੀਮੈਂਟਰੀ ਟੀਚਰਜ ਯੂਨੀਅਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ,ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਭੇਜੇ ਰੋਸ ਪੱਤਰ

4677780
Total views : 5511169

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾਈ ਪ੍ਰੋਗਰਾਮ ਅਨੁਸਾਰ ਅੱਜ ਪ੍ਰਾਇਮਰੀ /ਐਲੀਮੈਂਟਰੀ ਅਧਿਆਪਕਾਂ ਦੀਆਂ ਵਿੱਤੀ ਅਤੇ ਵਿਭਾਗੀ ਮੰਗਾਂ ਦੇ ਜਲਦ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਰੋਸ ਪੱਤਰ ਭੇਜੇ ਗਏ।

ਪ੍ਰਾਇਮਰੀ /ਐਲੀਮੈਂਟਰੀ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਵਿੱਤੀ ਤੇ ਵਿਭਾਗੀ ਮੰਗਾਂ ਦਾ ਹੱਲ ਨਾ ਹੋਣ ਤੇ ਜਤਾਇਆ ਰੋਸ


ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਪ੍ਰਮੁੱਖ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ ਅਤੇ ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜ ਕੇ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਹੈ ਕਿ ਪ੍ਰਾਇਮਰੀ /ਐਲੀਮੈਂਟਰੀ ਵਰਗ ਦੀਆਂ ਮੰਗਾਂ ਦਾ ਲੰਮੇ ਸਮੇਂ ਤੋਂ ਹੱਲ ਨਾ ਹੋਣ ਤੇ ਜਿੱਥੇ ਅਧਿਆਪਕਾਂ ਦਾ ਵੱਡੇ ਪੱਧਰ ਤੇ ਵਿੱਤੀ ਨੁਕਸਾਨ ਹੋ ਰਿਹਾ ਹੈ ਉਥੇ ਪ੍ਰਾਇਮਰੀ ਸਿੱਖਿਆ ਸੁਧਾਰਾਂ ਤੇ ਵੀ ਮਾੜਾ ਅਸਰ ਪੈ ਰਿਹਾ ਹੈ ,ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਅੰਮ੍ਰਤਸਰ ਵੱਲੋ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਮੁਕੰਮਲ ਰੂਪ ਵਿੱਚ ਲਾਗੂ ਕਰੋ ,ਪੇਂਡੂ ਭੱਤਾ, ਬਾਰਡਰ ਭੱਤਾ ਅਤੇ ਹੈਡੀਕੈਪਡ ਭੱਤੇ ਸਮੇਤ ਕੱਟੇ ਸਾਰੇ ਭੱਤੇ ਬਹਾਲ ਕਰਨ ਆਦਿ ਮੰਗ ਕੀਤੀ।
ਇਸ ਮੌਕੇ ਸੂਬਾ ਜਤਿੰਦਰਪਾਲ ਸਿੰਘ ਰੰਧਾਵਾ, ਸੁਖਦੇਵ ਸਿੰਘ ਵੇਰਕਾ, ਨਵਦੀਪ ਸਿੰਘ, ਪਰਮਬੀਰ ਸਿੰਘ ਰੋਖੇ, ਮਨਿੰਦਰ ਸਿੰਘ,ਮਨਜੀਤ ਸਿੰਘ ਮੰਨਾ, ਯਾਦਮਨਿੰਦਰ ਸਿੰਘ ਧਾਰੀਵਾਲ, ਤੇਜਇੰਦਰਪਾਲ ਸਿੰਘ ਮਾਨ, ਗੁਰਲਾਲ ਸਿੰਘ ਸੋਹੀ, ਜਤਿੰਦਰ ਸਿੰਘ ਲਾਵੇਂ, ਰਣਜੀਤ ਸਿੰਘ ਸਾਹ,ਸਰਬਰਿੰਦਰ ਸਿੰਘ ਪੰਨੂ, ਕੰਵਲਜੀਤ ਸਿੰਘ ਥਿੰਦ, ਰਵਿੰਦਰ ਕੁਮਾਰ ਸ਼ਰਮਾ, ਰਜਿੰਦਰ ਸਿੰਘ ਰਾਜਾਸਾਂਸੀ, ਬਰਿੰਦਰ ਸਿੰਘ, ਧਰਮਿੰਦਰ ਸਿੰਘ ਮਾਨਾਂਵਾਲਾ, ਰੁਪਿੰਦਰ ਸਿੰਘ ਰਵੀ, ਹਰਚਰਨ ਸਿੰਘ ਸ਼ਾਹ, ਸੁਖਜਿੰਦਰ ਸਿੰਘ ਦੂਜੋਵਾਲ, ਸਰਬਜੀਤ ਸਿੰਘ ਗੁਰੂਹਰਸਹਾਏ ਤੇ ਹੋਰ ਆਗੂ ਸ਼ਾਮਿਲ ਸਨ ।

Share this News