Total views : 5511121
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮਜੀਠਾ/ਜਸਪਾਲ ਸਿੰਘ ਗਿੱਲ
ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਵਿਖੇ ਸਕੂਲ ਪ੍ਰਿੰਸੀਪਲ ਮੋਨਾ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਗਣਿਤ ਦੇ ਵਿਸ਼ੇ ਵਿੱਚ ਪ੍ਰਯੋਗੀ ਤਰੀਕੇ ਨਾਲ ਨਿਪੁੰਨ ਬਣਾਉਣ ਦੇ ਮੰਤਵ ਨਾਲ ਮੈਥ ਲੈਬ ਬਣਾਈ ਗਈ। ਇਸ ਮੈਥ ਲੈਬ ਦੀ ਰਸਮੀ ਤੌਰ ਤੇ ਉਦਘਾਟਨ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰੇਰਨਾ ਦਾਇਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਗਿਆਰਵੀਂ ਕਲਾਸ ਦੀ ਸਾਇੰਸ ਦੀ ਵਿਦਿਆਰਥਣ ਤਰੁਨਪ੍ਰੀਤ ਕੌਰ ਨੇ ਸੁਰਜੀਤ ਪਾਤਰ ਦੀ ਕਵਿਤਾ ‘ ਮੈ ਤੁਰਦਾ ਹਾਂ ਤਾਂ ਰਾਹ ਬਣਦੇ ਹਨ ’ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤੀ। ਸਕੂਲ ਅਧਿਆਪਕ ਗੁਰਮੇਲ ਸ਼ਾਮਨਗਰੀ ਦੀ ਨਿਰਦੇਸ਼ਨਾ ਹੇਠ ਕੋਰੀਓਗਰਾਫੀ ‘ਕੋਸ਼ਿਸ਼ ਤਾਂ ਕਰੀਏ’ ਨੇ ਤਾਂ ਸਾਰੇ ਦਰਸ਼ਕਾਂ ਦੇ ਮਨਾਂ ਨੂੰ ਮੋਹ ਲਿਆ।
ਸਟੇਜ਼ ਸੰਚਾਲਣ ਪੰਜਾਬੀ ਵਿਸ਼ੇ ਦੀ ਲੈਕਚਰਾਰ ਹਰਪ੍ਰੀਤ ਕੌਰ ਨੇ ਸੁਚੱਜੇ ਢੰਗ ਨਾਲ ਕੀਤਾ। ਜਿਲ੍ਹਾ ਸਿਖਿਆ ਅਫਸਰ ਜੁਗਰਾਜ ਸਿੰਘ ਰੰਧਾਵਾ ਨੇ ਸਕੂਲ ਪ੍ਰਿੰਸੀਪਲ ਮੋਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਖਤ ਮਿਹਨਤ ਕਰਕੇ ਵਿਦਿਆਰਥੀਆਂ ਨੂੰ ਕਿਤਾਬੀ ਸਿਖਿਆ ਦੇ ਨਾਲ ਨਾਲ ਪ੍ਰਯੋਗੀ ਸਿਖਿਆ ਵਿਚ ਵੀ ਨਿਪੁੰਨ ਬਣਾਉਣ ਲਈ ਜਿਹੜੇ ਉਪਰਾਲੇ ਕੀਤੇ ਹਨ ਹਮੇਸ਼ਾਂ ਯਾਦ ਰੱਖਣ ਵਾਲੇ ਹਨ। ਉਨ੍ਹਾਂ ਕਿਹਾ ਕਿ ਗਣਿਤ ਵਰਗੇ ਵਿਸ਼ੇ ਨਾਲ ਵਿਦਿਆਰਥੀਆਂ ਨੂੰ ਜੋੜਣ ਲਈ ਮੈਥ ਲੈਬ ਦਾ ਹੋਣਾ ਬਹੁਤ ਮਹੱਤਵ ਰੱਖਦਾ ਹੈ । ਪ੍ਰਿੰਸੀਪਲ ਮੋਨਾ ਕੌਰ ਨੇ ਜਿਲ੍ਹਾ ਸਿਖਿਆ ਅਫਸਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।