ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ‘ਚ ਹੋਇਆ ਤੀਜਾ ਧਮਾਕਾ!ਪੰਜ ਸ਼ਾਜਿਸਕਾਰ ਪੁਲਿਸ ਨੇ ਕੀਤੇ ਕਾਬੂ

4677767
Total views : 5511105

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਹਰਿਮੰਦਰ ਸਾਹਿਬ ਨੇੜੇ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਬੁੱਧਵਾਰ ਰਾਤ ਕਰੀਬ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ।ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1:45 ਕਿਲੋਮੀਟਰ ਦੂਰ ਹੈ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਨਾਲ ਹੀ ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। ਫਿਲਹਾਲ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।

ਇਸ ਦੌਰਾਨ ਪੰਜਾਬ ਦੇ ਡੀ.ਜੀ.ਪੀ ਸ੍ਰੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਧਮਾਕੇ ਦੀ ਕਥਿਤ ਸਾਜ਼ਿਸ਼ ਰਚਣ ਵਾਲੇ 5 ਸਾਜ਼ਿਸ਼ਕਾਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਧਮਾਕੇ ਪਿੱਛੇ ਮਕਸਦ ਸ਼ਾਂਤੀ ਭੰਗ ਕਰਨਾ ਸੀ। ਧਮਾਕੇ ਵਿਚ ਪਟਾਕਿਆਂ ਵਿਚ ਵਰਤਿਆ ਜਾਣ ਵਾਲਾ ਵਿਸਫ਼ੋਟਕ ਲਗਾਇਆ ਗਿਆ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਅੰਮ੍ਰਿਤਸਰ ਵਿਚ 10.45 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Share this News