Total views : 5511023
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਠਿੰਡਾ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਬਠਿੰਡਾ ਸ਼ਹਿਰ ‘ਚ 100 ਫੁੱਟ ਰੋਡ ‘ਤੇ ਸਥਿਤ ਸਪਾ ਸੈਂਟਰ ‘ਚ ਚੱਲ ਰਹੇ ਸੈਕਸ ਰੈਕੇਟ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਸੀ.ਆਈ.ਏ.-1 ਦੀ ਟੀਮ ਨੇ ਗੁੱਡਵਿਲ ਦੇ ਨਾਂ ‘ਤੇ ਚੱਲ ਰਹੇ ਇਸ ਸਪਾ ਸੈਂਟਰ ‘ਤੇ ਛਾਪਾ ਮਾਰ ਕੇ 4 ਔਰਤਾਂ ਸਣੇ 7 ਲੋਕਾਂ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ 3 ਸੈਂਟਰ ਸੰਚਾਲਕਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਥਾਣਾ ਸਿਵਲ ਲਾਈਨ ਵਿੱਚ ਸਪਾ ਸੈਂਟਰ ਦੇ ਤਿੰਨ ਮਾਲਕਾਂ ਸਣੇ 10 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਪਾ ਸੈਂਟਰ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਹੈ।
ਸੀਆਈਏ ਸਟਾਫ਼ ਵਨ ਦੇ ਇੰਚਾਰਜ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ 100 ਫੁੱਟੀ ਰੋਡ ’ਤੇ ਲਾਲੀ ਸਵੀਟਸ ਹਾਊਸ ਨੇੜੇ ਗੁਡਵਿਲ ਨਾਂ ਦਾ ਸਪਾ ਸੈਂਟਰ ਚੱਲ ਰਿਹਾ ਹੈ, ਜਿਸ ਵਿੱਚ ਹੋਰਨਾਂ ਸ਼ਹਿਰਾਂ ਤੋਂ ਲੜਕੀਆਂ ਨੂੰ ਬਠਿੰਡਾ ਲਿਆ ਕੇ ਮਸਾਜ ਦੀ ਆੜ ਵਿੱਚ ਦੇਹ ਵਪਾਰ ਦਾ ਕੰਮ ਕਰਵਾਇਆ ਜਾ ਰਿਹਾ ਹੈ।
ਟੀਮ ਨੇ ਮੌਕੇ ‘ਤੇ ਛਾਪਾ ਮਾਰ ਕੇ ਜਾਫਰ ਖਾਨ ਵਾਸੀ ਮੁਲਤਾਨੀਆ ਰੋਡ, ਸੋਨੂੰ ਕੁਮਾਰ, ਅਮਨ ਕੁਮਾਰ ਵਾਸੀ ਗਿੱਦੜਬਾਹਾ ਤੋਂ ਇਲਾਵਾ ਰਾਜਸਥਾਨ ਦੇ ਹਨੂੰਮਾਨਗੜ੍ਹ ਦੀ ਰਹਿਣ ਵਾਲੀ ਇਕ ਲੜਕੀ, ਅੰਮ੍ਰਿਤਸਰ ਸ਼ਹਿਰ ਤੋਂ ਦੋ ਅਤੇ ਬਠਿੰਡਾ ਤੋਂ ਇਕ ਨੂੰ ਕਾਬੂ ਕੀਤਾ। ਜਦੋਂਕਿ ਸਪਾ ਸੈਂਟਰ ਦੇ ਮਾਲਕਾਂ ਅਤੇ ਲੁਧਿਆਣਾ ਦੇ ਵਸਨੀਕ ਰਹਿਮਤ, ਰੋਹਨ ਅਤੇ ਅਮਿਤ ਕੁਮਾਰ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।