ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਅਤੇ 12ਵੀਂ ਦਾ ਸੀ. ਬੀ. ਐਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

4677748
Total views : 5511022

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਗੁਰਨਾਮ ਸਿੰਘ ਲਾਲੀ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ. ਬੀ. ਐਸ. ਈ. ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ 100 ਫ਼ੀਸਦੀ ਪ੍ਰਾਪਤ ਕਰ ਕੇ ਜ਼ਿਲ੍ਹਾ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੇ 216 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਮੈਡੀਕਲ ਦੀ ਵਿਦਿਆਰਥਣ ਨਵਜੋਤ ਕੌਰ ਨੇ 96.6% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਾਮਰਸ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ 96.4% ਫ਼ੀਸਦੀ ਨਾਲ ਦੂਸਰਾ ਅਤੇ ਮੈਡੀਕਲ ਦੀਆਂ ਵਿਦਿਆਰਥਣਾਂ ਮਨਸਿਮਰਨ ਕੌਰ ਨੇ 96.2% ਅਤੇ ਖੁਸ਼ਮਨਪ੍ਰੀਤ ਕੌਰ ਨੇ 94.8% ਅੰਕ ਨਾਲ ਕ੍ਰਮਵਾਰ ਤੀਜਾ, ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਜਦ ਕਿ ਕਾਮਰਸ ਦੀ ਪਲਕਦੀਪ ਕੌਰ ਨੇ 94.4% ਅਤੇ ਤਰੁਣਦੀਪ ਸਿੰਘ 93.8% ਫੀਸਦੀ, ਨਾਨ ਮੈਡੀਕਲ ਦੀ ਪ੍ਰਤਿਮਾ ਨੇ 93.6, ਮੈਡੀਕਲ ਦੀ ਅਰਸ਼ਿਤ ਸੈਣੀ ਨੇ 92.4 ਅੰਕ ਹਾਸਲ ਕੀਤੇ ਹਨ।

 ਇਸ ਤੋਂ ਇਲਾਵਾ ਸਾਇੰਸ, ਕਾਮਰਸ, ਹਿਊਮੈਨਿਟੀ ਤੇ ਹੋਰਨਾਂ ਵਿਸ਼ਿਆਂ ਦੇ ਵਿਦਿਆਰਥੀ ਨੇ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕੀਤੇ ਹਨ ਪ੍ਰਿੰ: ਗਿੱਲ ਨੇ ਕਿਹਾ ਕਿ ਸਕੂਲ ਪੱਧਰ ’ਤੇ 10ਵੀਂ ਜਮਾਤ ਦੀ ਵਿਦਿਆਰਥਣ ਸੁਖਲੀਨ ਕੌਰ ਨੇ 95.8% ਅੰਕ, ਅਕ੍ਰਿਤੀ ਨੇ 94.2 ਫ਼ੀਸਦੀ ਅਤੇ ਸਾਹਿਲ ਗੁਪਤਾ ਨੇ 93.6 % ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ 179 ਵਿਦਿਆਰਥੀਆਂ ਨੇ 10ਵੀਂ  ਜਮਾਤ ਦੀ ਪ੍ਰੀਖਿਆ ਪਾਸ ਕੀਤੀ।

ਉਨ੍ਹਾਂ ਕਿਹਾ ਕਿ 11 ਵਿਦਿਆਰਥੀ ਨੇ  90 ਤੋਂ 95 ਪ੍ਰਤੀਸ਼ਤ ਤੱਕ ਅਤੇ ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਨੂੰ ਪਾਸ ਕੀਤਾ।ਇਸੇ ਤਰ੍ਹਾਂ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਸਾਇੰਸ ਵਿਦਿਆਰਥੀ ਅਰਮਾਨਦੀਪ ਸਿੰਘ ਧਾਲੀਵਾਲ ਨੇ 94.2% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਆਰਟਸ ਦੀ ਵਿਦਿਆਰਥਣ ਸੁਖਮੀਨ ਕੌਰ ਗਰੋਵਰ ਨੇ 93.2% ਅੰਕ ਨਾਲ ਦੂਸਰਾ ਅਤੇ ਕਾਮਰਸ ਦੀ ਮੋਨਿਕਾ ਮਹਿਰਾ ਨੇ 92.6 ਪ੍ਰਤੀਸ਼ਤ ਅੰਕ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।

ਸ੍ਰੀਮਤੀ ਗਿੱਲ ਨੇ ਦੱਸਿਆ ਕਿ ਸਕੂਲ ਦੇ 86 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਿਸ ’ਚ 12 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 25 ਵਿਦਿਆਰਥੀ 80% ਤੋਂ ਵੱਧ, 35 ਵਿਦਿਆਰਥੀ 70% ਤੋਂ ਵੱਧ  ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਕਿਹਾ ਕਿ 10ਵੀਂ ਪ੍ਰੀਖਿਆ ’ਚ ਸਕੂਲ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ 94.4, ਆਨੰਨਿਆ ਸ਼ਰਮਾ ਨੇ 92.2 ਅਤੇ ਦੀਕਸ਼ਾ ਸ਼ਰਮਾ ਨੇ 91.4 ਨੰਬਰਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਸ: ਗਿੱਲ ਅਤੇ ਸ੍ਰੀਮਤੀ ਗਿੱਲ ਨੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੇ ਸਹਿਯੋਗ ਸਦਕਾ ਹੀ ਸਕੂਲ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਸ: ਛੀਨਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਕੂਲ ਦਾ ਟੀਚਾ ਵਿਦਿਆਰਥੀਆਂ ਨੂੰ ਕਦਰਾਂ ਕੀਮਤਾਂ ਅਧਾਰਿਤ ਸਿੱਖਿਆ ਪ੍ਰਦਾਨ ਕਰਨਾ ਅਤੇ ਸਮੇਂ ਦੇ ਹਾਣੀ ਬਣਾਉਣਾ ਹੈ।

 ਉਨ੍ਹਾਂ ਇਸ ਮੌਕੇ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਸਕੂਲ, ਮਾਤਾ ਪਿਤਾ ਅਤੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Share this News