Total views : 5510980
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਪਲੇਠੀ ਦੀ ਕਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਜਮਾਤਾਂ ਦੇ ਕਰੀਬ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਤੋਂ ਡੀਨ ਕਾਲਜ ਡਿਵੈਲਪਮੈਂਟ ਡਾ. ਦੀਪਕ ਭੱਟੀ ਨੇ ਆਪਣੇ ਕਨਵੋਕੇਸ਼ਨ ਸੰਬੋਧਨ ਦੌਰਾਨ ਕਿਹਾ ਕਿ ਨਰਸਿੰਗ ਸਿੱਖਿਆ ’ਚ ਭਾਰੀ ਤਬਦੀਲੀਆਂ ਦੀ ਹੈਡਾ. ਭੱਟੀ ਨੇ ਕਿਹਾ ਕਿ ਵਿਸ਼ਵ ਭਰ ’ਚ ਨਰਸਿੰਗ ਸਿੱਖਿਆ ’ਚ ਬਦਲਾਅ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਨੋਵਿਗਿਆਨਕ ਨਰਸਿੰਗ, ਗਾਇਨੀ ਨਰਸਿੰਗ, ਬਰਨਿੰਗ ਯੂਨਿਟ ਨਰਸਿੰਗ, ਹਸਪਤਾਲ ਪ੍ਰਬੰਧਨ ਅਤੇ ਹੋਰ ਬਹੁਤ ਸਾਰੇ ਖੇਤਰ ਦੇ ਕੋਰਸ ਉਭਰ ਕੇ ਸਾਹਮਣੇ ਆ ਰਹੇ ਹਨ ਅਤੇ ਸਾਨੂੰ ਇਸ ’ਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ ਹੈ।
ਨਰਸਿੰਗ ਸਿੱਖਿਆ ’ਚ ਭਾਰੀ ਤਬਦੀਲੀਆਂ ਦੀ ਲੋੜ : ਡਾ. ਭੱਟੀ
ਇਸ ਮੌਕੇ ਡਾ. ਭੱਟੀ ਨੇ ਪਾਠਕ੍ਰਮ ’ਚ ਬਦਲਾਅ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲੀਨਿਕਲ ਦੇਖਭਾਲ ’ਤੇ ਖਾਸ ਧਿਆਨ ਦੇਣ ਦੀ ਜ਼ਰੂਰਤ ਹੈ ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਨਰਸਿੰਗ ਇਕ ਉੱਤਮ ਅਤੇ ਸੇਵਾ ਭਰਪੂਰ ਕਿੱਤਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਦਾ ਹਸਪਤਾਲ ’ਚ ਸਹੀ ਢੰਗ ਨਾਲ ਇਲਾਜ ਹੁੰਦਾ ਹੈ ਤਾਂ ਉਹ ਨਾ ਸਿਰਫ਼ ਬਿਮਾਰੀ ਤੋਂ ਜਲਦੀ ਠੀਕ ਹੋ ਜਾਂਦਾ ਹੈ ਬਲਕਿ ਨਰਸਿੰਗ ਪ੍ਰੈਕਟੀਸ਼ਨਰਾਂ ਦੁਆਰਾ ਪ੍ਰਦਾਨ ਕੀਤੀ ਜਾਣਕਾਰੀ ਨਾਲ ਉਹ ਸਿਹਤ ਸਬੰਧੀ ਜਾਗਰੂਕ ਹੋ ਕੇ ਆਪਣੀ ਤੰਦਰੁਸਤੀ ਲਈ ਮਾਨਸਿਕ ਤੌਰ ’ਤੇ ਲੜਨਾ ਵੀ ਸਿੱਖਦਾ ਹੈ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਾਲਜ ਦੀ ਸਰਗਰਮੀਆਂ ਸਬੰਧੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਗਤੀਵਿਧੀਆਂ ਦੇ ਖੇਤਰ ’ਚ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਾਲਜ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਲਈ ਗਵਰਨਿੰਗ ਕੌਂਸਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਿਵੇਂ ਉਨ੍ਹਾਂ ਦੇ ਵਿਦਿਆਰਥੀ ਨਰਸਿੰਗ ਸਿੱਖਿਆ ਦੇ ਵੱਖ-ਵੱਖ ਖੇਤਰਾਂ ’ਚ ਤਰੱਕੀ ਹਾਸਲ ਕਰ ਰਹੇ ਹਨ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਤੋਂ ਇਲਾਵਾ ਸੀਨੀਅਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਮੰਚ ਦੀ ਭੂਮਿਕਾ ਜਤਿੰਦਰ ਕੌਰ ਅਤੇ ਕਮਲਪ੍ਰੀਤ ਕੌਰ ਨੇ ਬਾਖੂਬੀ ਨਿਭਾਈ।