ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਰਮਜੀਤ ਸਿੰਘ ਔਲਖ ਦੇ ਪਿਤਾ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

4677726
Total views : 5510981

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਕਰਨ ਸਿੰਘ

 ਪਰਮਜੀਤ ਸਿੰਘ ਔਲਖ ਦੇ ਸਤਿਕਾਰ ਪਿਤਾਜੀ ਸਰਦਾਰ ਹਰਜੰਸ ਸਿੰਘ ਔਲਖ  ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ।ਸਾਬਕਾ ਵਧਾਇਕ ਸ: ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਰਮਜੀਤ ਸਿੰਘ ਔਲਖ ਜੀ ਦੇ ਨਾਲ ਕਈ ਵਾਰ ਉਹਨਾਂ ਦੇ ਪਿਤਾ ਹਰਜੰਸ ਸਿੰਘ ਔਲਖ ਜੀ ਨੂੰ ਮਿਲ਼ਣ ਦਾ ਸੁਭਾਗ ਪ੍ਰਾਪਤ ਹੋਇਆ ਸੀ, ਉਹਨਾਂ ਦੇ ਸਵਰਗਵਾਸ ਹੋਣ ਦੀ ਖ਼ਬਰ ਸੁਣ ਕੇ ਮਨ ਬਹੁਤ ਦੁੱਖੀ ਹੋਇਆ।

ਅੱਜ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੇ ਸਪੁੱਤਰ ਪਰਮਜੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਔਲਖ ਅਤੇ ਬਾਕੀ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਹਰਜੰਸ ਸਿੰਘ ਔਲਖ ਜੀ ਦੇ ਦੇਹਾਂਤ ਨਾਲ ਔਲਖ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਸੀਂ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਕੀ ਗੁਰੂ ਸਾਹਿਬ ੳਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਬਿਕਰਮਜੀਤ ਸਿੰਘ, ਕੁਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਸੰਗਤਪੁਰਾ, ਹਰਜੀਤ ਸਿੰਘ, ਗੁਰਦੀਪ ਸਿੰਘ ਧੂਲਕਾ, ਨਰਿੰਦਰ ਸਿੰਘ ਬਾੜਾ, ਜਗੀਰ ਸਿੰਘ ਸਿੰਘਪੁਰਾ ਅਤੇ ਹੋਰ ਮੁਹਤਬਰ ਸੱਜਣ ਹਾਜ਼ਰ ਸਨ ।

Share this News