Total views : 5510694
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ/ਰਣਜੀਤ ਸਿੰਘ ਰਾਣਾਨੇਸ਼ਟਾ
ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ: ਕ੍ਰਿਪਾਲ ਸਿੰਘ ਢਿਲੋ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਸਾਨਾਂ ਨੂੰ ਆਪੀਲ ਕੀਤੀ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਜਿਸ ਨਾਲ ਜਮੀਨ ਦੀ ਕੇਵਲ ਉਪਜਾਊ ਸ਼ਕਤੀ ਹੀ ਨਹੀ ਘੱਟਦੀ ਸਗੋ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ, ਰਹਿੰਦ ਖੁਹੰਦ ਨੂੰ ਖੇਤ ਵਿਚ ਹੀ ਵਾਹ ਦੇਣਾ ਚਾਹੀਦਾ ਹੈ ਜਿਸ ਨਾਲ ਜਮੀਨ ਵਿਚ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਖੇਤਾਂ ਵਿਚ ਲੱਗੇ ਰੁੱਖ ਵੀ ਮੱਚ ਜਾਂਦੇ ਹਨ ਅਤੇ ਪੰਛੀਆਂ ਲਈ ਵੀ ਇਹ ਅੱਗ ਘਾਤਕ ਸਿੱਧ ਹੁੰਦੀ ਹੈ।
ਡਾ: ਢਿਲੋ ਨੇ ਕਿਹਾ ਕਿ ਜਿਸ ਨਾਲ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ, ਜਿਵੇ ਪਿਛਲੇ ਦਿਨੀ ਜਿਲਾ ਗੁਰਦਾਸਪੁਰ ਦੇ ਕਸਬੇ ਧਾਲੀਵਾਲ ਵਿਖੇ ਕਣਕ ਦਾ ਇਕ ਗੁਦਾਮ ਵੀ ਕਿਸੇ ਕਿਸਾਨ ਵਲੋ ਨਾੜ ਨੂੰ ਅੱਗ ਲਗਾਉੁਣ ਨਾਲ ਅੱਗ ਦੀ ਲਪੇਟ ਵਿੱਚ ਆ ਗਿਆ ਸੀ, ਜਿਸ ਉਪਰ ਜਿਲਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਹਿੰਮਾਸ਼ੂ ਅਗਰਵਾਲ ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਵਿਭਾਗ ਵਲੋ ਫਾਇਰ ਬ੍ਰਿਗੇਡ ਦੀ ਮਦਦ ਨਾਲ ਮੌਕੇ ‘ਤੇ ਪੁੱਜਕੇ ਕਾਬੂ ਪਾਇਆ। ਇਸ ਤੋ ਇਲਾਵਾ ਨਾੜ ਨਾਲ ਹੋਏ ਧੂੰਅੇ ਨਾਲ ਕਈ ਰਾਹਗੀਰ ਵੀ ਅੱਗ ਦੀ ਪਲੇਟ ਵਿੱਚ ਆਕੇ ਜਾਨ ਗੁਆ ਚੁੱਕੇ ਹਨ। ਡਾ:ਢਿਲ਼ੋ ਨੇ ਕਿਹਾ ਕਿ ਪ੍ਰਦੁਸ਼ਨ ਨਾਲ ਵਾਤਾਵਰਨ ਵਿਚ ਆ ਰਹੇ ਬਦਲਾਵਾਂ ਦੇ ਅਸਰ ਸਭ ਤੋਂ ਵੱਧ ਸਾਡੀ ਖੇਤੀ ਤੇ ਹੀ ਹੁੰਦੇ ਹਨ ਅਤੇ ਅਸੀਂ ਵੇਖਿਆ ਹੈ ਕਿ ਪਿੱਛਲੇ ਦਿਨੀ ਬੇਰੁੱਤੀਆਂ ਬਰਸਾਤਾਂ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਧ ਨੁਕਸਾਨ ਕੀਤਾ ਸੀ। ਇਸ ਲਈ ਸਾਨੂੰ ਕੁਦਰਤ ਪ੍ਰਤੀ ਆਪਣੇ ਫਰਜਾਂ ਨੂੰ ਪਹਿਚਾਣਦਿਆਂ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ।