Total views : 5510126
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮਿ੍ਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਖੇਤੀਬਾੜੀ ਵਿਸਥਾਰ ਅਫਸਰ ਸ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਕੈਬਨਿਟ ਖੇਤੀਬਾੜੀ ਪੰਚਾਇਤਾਂ ਐਨ ਆਰ ਆਈ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਹੁਕਮਾਂ ਤਹਿਤ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ ਜਤਿੰਦਰ ਸਿੰਘ ਗਿੱਲ ਤੇ ਏ .ਓ ਸ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਜਿ਼ਲ੍ਹੇ ਦੇ ਬਲਾਕ ਦੇ ਆਪਣੇ ਸਰਕਲ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਜਾਂ ਹੋਰ ਰਹਿੰਦ ਖੁਹੰਦ ਨੂੰ ਸਾੜਨ ਨਾ ਸਗੋਂ ਇਸ ਨੂੰ ਖੇਤ ਵਿਚ ਹੀ ਮਿਲਾ ਦੇਣ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਪੁਰੇ ਸਮਾਜ ਲਈ ਸਤਿਕਾਰਤ ਹੈ ਅਤੇ ਪੂਰੇ ਸਮਾਜ ਨੂੰ ਕਣਕ ਦੀ ਨਾੜ ਨਾ ਸਾੜਨ ਦੀ ਅਪੀਲ ਹੈ। ਇਸ ਮੌਕੇ ਉਹਨਾਂ ਨਾਲ ਸੰਦੀਪ ਕੁਮਾਰ ਸਬ ਇੰਸਪੈਕਟਰ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਸਨ।ਉਨ੍ਹਾਂ ਨੇ ਕਿਹਾ ਕਿ ਪ੍ਰਦੁਸ਼ਨ ਨਾਲ ਵਾਤਾਵਰਨ ਵਿਚ ਆ ਰਹੇ ਬਦਲਾਵਾਂ ਦੇ ਅਸਰ ਸਭ ਤੋਂ ਵੱਧ ਸਾਡੀ ਖੇਤੀ ਤੇ ਹੀ ਹੁੰਦੇ ਹਨ ਅਤੇ ਅਸੀਂ ਵੇਖਿਆ ਹੈ ਕਿ ਪਿੱਛਲੇ ਦਿਨੀ ਬੇਰੁੱਤੀਆਂ ਬਰਸਾਤਾਂ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਧ ਨੁਕਸਾਨ ਕੀਤਾ ਸੀ। ਇਸ ਲਈ ਸਾਨੂੰ ਕੁਦਰਤ ਪ੍ਰਤੀ ਆਪਣੇ ਫਰਜਾਂ ਨੂੰ ਪਹਿਚਾਣਦਿਆਂ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ।
ਵਿਸਥਾਰ.ਅਫ਼ਸਰ ਸ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਣਕ ਦੀ ਨਾੜ ਦੀ ਤੂੜੀ ਬਣਵਾਉਣ ਕਿਉਂਕਿ ਤੁੜੀ ਦੀ ਇਸ ਵੇਲੇ ਚੰਗੀ ਮੰਗ ਹੈ। ਉਨ੍ਹਾਂ ਨੇ ਕਿਹਾ ਕਿ ਤੁੜੀ ਬਣਵਾਉਣ ਤੋਂ ਬਾਅਦ ਕੁਝ ਕਿਸਾਨ ਪਿੱਛੇ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾ ਦਿੰਦੇ ਹਨ ਜ਼ੋ ਕਿ ਕਿਸੇ ਵੀ ਤਰਾਂ ਨਾਲ ਜਾਇਜ ਨਹੀਂ ਹੈ ਸਗੋਂ ਇਸ ਰਹਿੰਦ ਖੁਹੰਦ ਨੂੰ ਖੇਤ ਵਿਚ ਹੀ ਵਾਹ ਦੇਣਾ ਚਾਹੀਦਾ ਹੈ ਜਿਸ ਨਾਲ ਜਮੀਨ ਵਿਚ ਮਾਦਾ ਵੱਧਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਖੇਤਾਂ ਵਿਚ ਲੱਗੇ ਰੁੱਖ ਵੀ ਮੱਚ ਜਾਂਦੇ ਹਨ ਅਤੇ ਪੰਛੀਆਂ ਲਈ ਵੀ ਇਹ ਅੱਗ ਘਾਤਕ ਸਿੱਧ ਹੁੰਦੀ ਹੈ।