ਪੰਜਾਬ ਭਰ ਦੇ ਡੀ.ਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ!ਮੁੱਖ ਮੰਤਰੀ ਨਾਲ 6 ਜੂਨ ਨੂੰ ਮੀਟਿੰਗ ਦਾ ਲਿਖਤੀ ਭੋਰਸਾ ਮਿਲਣ ਉੋਪਰੰਤ ਕਰਮਚਾਰੀ ਵਾਪਿਸ ਕੰਮਾਂ ਤੇ ਪ੍ਰਤੇ 

4674129
Total views : 5505102

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਨਾਲ 6 ਜੂਨ 2023 ਦੀ ਲਿਖਤੀ ਮੀਟਿੰਗ ਦਾ ਪੱਤਰ ਜਾਰੀ ਹੋਣ ਤੋਂ ਬਾਅਦ ਕਰਮਚਾਰੀਆਂ ਦੇ ਵਲੋਂ ਸੂਬੇ ਭਰ ਦੇ ਅੰਦਰੋਂ ਕਲਮਛੋੜ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ, ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਬਹੁਤ ਹੀ ਅਹਿਮ ਮੰਗਾਂ ਨੂੰ ਲੈ ਕੇ ਦਫ਼ਤਰ ਮੁੱਖ ਮੰਤਰੀ ਪੰਜਾਬ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੂੰ ਮਿਤੀ 6 ਜੂਨ 2023 ਲਈ ਪੰਜਾਬ ਭਵਨ ਵਿਖੇ ਪੈਨਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਨੰਗਲ ਨੇ ਕਿਹਾ ਕਿ,ਉਨ੍ਹਾਂ ਨੂੰ ਆਸ ਹੈ ਕਿ, ਇਸ ਮੀਟਿੰਗ ਵਿਚ ਡੀਸੀ ਦਫ਼ਤਰਾਂ ਦੇ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਹੋ ਜਾਵੇਗੀ। ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ, ਮੀਟਿੰਗ ਦਾ ਲਿਖਤੀ ਪੱਤਰ ਮਿਲਣ ਤੋਂ ਬਾਅਦ ਸਮੂਹ ਡੀਸੀ ਦਫਤਰਾਂ ਵਿਚ ਕੀਤੀ ਗਈ ਕਲਮਛੋੜ ਹੜਤਾਲ ਖਤਮ ਕੀਤੀ ਜਾਂਦੀ ਹੈ ਅਤੇ ਦਫ਼ਤਰਾਂ ਵਿਚ ਆਮ ਦੀ ਤਰ੍ਹਾਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। 

Share this News