Total views : 5506207
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਕਰਨ ਸਿੰਘ,ਲਾਲੀ ਕੈਰੋ
ਪੰਜਾਬ ਸਰਕਾਰ ਦੇ ਅਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਡਾ. ਹਰਪਾਲ ਸਿੰਘ ਪਨੂੰ ਨੇ ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ ਵਜੋਂ ਅਹੁੱਦਾ ਸੰਭਾਲਿਆ।ਜ਼ਿਕਰਯੋਗ ਹੈ ਕਿ ਖੇਤੀਬਾੜੀ ਵਿਭਾਗ ਵਿੱਚ ਡਾ. ਹਰਪਾਲ ਸਿੰਘ ਨੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਆਪਣਾ ਨੌਕਰੀ ਜੀਵਨ ਦੀ ਸ਼ੁਰੂਆਤ ਕਰਦਿਆਂ ਵੱਖ- ਵੱਖ ਜ਼ਿਲਿਆਂ ਵਿਚ ਸ਼ਾਨਦਾਰ ਸੇਵਾਵਾਂ ਦਿੱਤੀਆਂ।ਜਿਸ ਦੌਰਾਨ ਜ਼ਿਲਾ ਤਰਨਤਾਰਨ ਵਿੱਚ ਵੱਖ- ਵੱਖ ਬਲਾਕਾਂ ਵਿੱਚ ਵੀ ਕਿਸਾਨਾਂ ਨਾਲ ਲੰਮੇ ਸਮੇਂ ਤੋਂ ਪ੍ਰਸਾਰ ਸੇਵਾਵਾਂ ਨਾਲ ਜੁੜੇ ਰਹੇ।
ਜ਼ਿਲਾ ਤਰਨਤਾਰਨ ਵਿੱਚ ਤਨਦੇਹੀ ਨਾਲ ਦਿੱਤੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਉਹਨਾਂ ਨੂੰ ਜ਼ਿਲਾ ਤਰਨਤਾਰਨ ਦਾ ਮੁੱਖ ਖੇਤੀਬਾੜੀ ਅਫਸਰ ਨਿਯੁਕਤ ਕੀਤਾ ਗਿਆ। ਉਹਨਾਂ ਦੀ ਨਿਯੁਕਤੀ ‘ਤੇ ਜਿੱਥੇ ਇਲਾਕੇ ਦੇ ਕਿਸਾਨਾਂ ਵਲੋਂ ਖੁਸ਼ੀ ਪ੍ਰਗਟ ਕੀਤੀ ਗਈ, ਉਥੇ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਸ਼੍ਰੀ ਬਲਜੀਤ ਸਿੰਘ ਖਹਿਰਾ, ਜਲ ਸਰੋਤ ਵਿਭਾਗ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਗੋਦਾਮ ਨਿਗਮ ਪੰਜਾਬ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ ,ਜ਼ਿਲਾ ਮੀਡੀਆਂ ਇੰਚਾਰਜ਼ ਹਰਪ੍ਰੀਤ ਸਿੰਘ ਧੁੰਨਾ , ਬਲਜੀਤ ਸਿੰਘ ਭੰਡਾਲ , ਹਰਚਰਨ ਸਿੰਘ ,ਚੇਅਰਮੈਨ ਰਜਿੰਦਰ ਸਿੰਘ ਉਸਮਾਂ, ਜੰਗਸ਼ੇਰ ਸਿੰਘ ਟੋਨੀ , ਹਰਮਨਦੀਪ ਮੈਣੀ ਅਤੇ ਉਹਨਾਂ ਦੇ ਨਾਲ ਆਏ ਸਾਥੀਆਂ ਨੇ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪਨੂੰ ਨੂੰ ਸ਼ੁੱਭ-ਇੱਛਾਵਾਂ ਦਿੱਤੀਆਂ।
ਇਸ ਮੌਕੇ ਜਿਥੇ ਸਮੁੱਚੇ ਜ਼ਿਲੇ ਦੇ ਖੇਤੀ ਅਧਿਕਾਰੀ ,ਕਰਮਚਾਰੀਆਂ ਨੇ ਉਹਨਾਂ ਨੂੰ ਜੀ ਆਇਆਂ ਆਖਿਆ ਉਥੇ ਸਟੇਟ ਖੇਤੀਬਾੜੀ ਅਫਸਰ ਐਸੋਸ਼ੀਏਸ਼ਨ ਦੇ ਪ੍ਰਧਾਨ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਹਨਾਂ ਦੀ ਬਿਹਤਰੀ ਅਤੇ ਕਿਸਾਨ ਹਿੱਤਾਂ ਵਿੱਚ ਹੋਰ ਚੰਗੀਆਂ ਸੇਵਾਵਾਂ ਦੇਣ ਦੀ ਕਾਮਨਾ ਕੀਤੀ ।