Total views : 5506403
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪਿੰਡ ਗੋਗੋਮਾਹਲ ਦੇ ਦੋ ਨੌਜਵਾਨ, ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਫਸ ਗਏ ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਸਰਕਾਰ ਨੇ ਉਨਾਂ ਨੂੰ ਫਾਸੀਂ ਦੀ ਸਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ, ਦੇ ਪਰਿਵਾਰ ਕੋਲ ਪਹੁੰਚੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਤੁਹਾਡੇ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਪੂਰੀ ਕਾਨੂੰਨੀ ਵਾਹ ਲਗਾਏਗੀ।
ਠੱਗ ਟਰੈਵਲ ਏਜੰਟਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ
ਉਨਾਂ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਸ ਮਾਮਲੇ ਦੇ ਪਿ੍ਰੰਸੀਪਲ ਸੈਕਟਰੀ ਸ੍ਰੀ ਜੇ. ਐਮ. ਬਾਲਾਮੁਰਗਨ (ਆਈ ਏ ਐਸ) ਇਸ ਮਾਮਲੇ ਉਤੇ ਇੰਡੋਨੇਸ਼ੀਆ ਦੂਤ ਨਾਲ ਸੰਪਰਕ ਕਰ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਹਰ ਤਰਾਂ ਦੀ ਕਾਨੂੰਨੀ ਸਹਾਇਤਾ ਲੈ ਕੇ ਇੰਨਾ ਨੌਜਵਾਨਾਂ ਨੂੰ ਵਾਪਸ ਵਤਨ ਲਿਆਂਦਾ ਜਾਵੇ। ਸ. ਧਾਲੀਵਾਲ ਨੇ ਕਿਹਾ ਕਿ ਇਸ ਦੇ ਨਾਲ ਹੀ ਠੱਗ ਟਰੈਵਲ ਏਜੰਟਾਂ ਜਿੰਨਾ ਦੀਆਂ ਮੋਮੋਠੱਗਣੀਆਂ ਗੱਲਾਂ ਵਿਚ ਆ ਕੇ ਇਹ ਨੌਜਵਾਨ ਇੰਡੋਨੇਸ਼ੀਆ ਵਿਚ ਫਸੇ ਸਨ, ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਜਿਹੜੇ ਵੀ ਏਜੰਟ ਅਜਿਹਾ ਮਨੁੱਖੀ ਤਸਕਰੀ ਦਾ ਧੰਦਾ ਕਰਦੇ ਹਨ, ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਉਤੇ 75 ਸਾਲ ਦੇ ਕਰੀਬ ਰਾਜ ਕਰ ਚੁੱਕੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਾਡੇ ਨੌਜਵਾਨ ਪਰੇਸ਼ਾਨੀ ਦੇ ਆਲਮ ਵਿਚ ਵਿਦੇਸ਼ ਜਾਣ ਲਈ ਹਰ ਹੀਲੇ ਵਰਤਦੇ ਹਨ ਅਤੇ ਉਨਾਂ ਦਾ ਲਾਹਾ ਅਜਿਹੇ ਠੱਗ ਟਰੈਵਲ ਏਜੰਟ ਚੁੱਕ ਲੈਂਦੇ ਹਨ, ਜਿੰਨਾ ਤੋਂ ਬਚਣ ਦੀ ਲੋੜ ਹੈ। ਉਨਾਂ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਤੁਸੀਂ ਸਾਨੂੰ ਥੋੜਾ ਸਮਾਂ ਦਿਉ, ਅਸੀਂ ਤਹਾਨੂੰ ਗਲਤ ਢੰਗ ਤਰੀਕੇ ਨਾਲ ਲੱਖਾਂ ਰੁਪਏ ਫੂਕ ਕੇ ਬਾਹਰ ਜਾਣ ਦਾ ਮੌਕਾ ਨਹੀਂ ਦਿਆਂਗੇ। ਦੱਸਣਯੋਗ ਹੈ ਕਿ ਗੱਗੋਮਾਹਲ ਦੇ ਜੋ ਦੋ ਨੌਜਵਾਨ ਇੰਡੋਨੇਸ਼ੀਆ ਦੀ ਜੇਲ੍ਹ ਵਿਚ ਫਸੇ ਹਨ, ਦੋਵੇਂ ਇਕੋ ਪਰਿਵਾਰ ਦੇ ਹਨ।