ਵਿਧਾਨ ਸਭਾ ਹਲਕਾ ਅਟਾਰੀ ਦੀ ਸੰਗਤ ਵਲੋ ਸਵ; ਪ੍ਰਕਾਸ਼ ਸਿੰਘ ਬਾਦਲ ਨਮਿਤ ਗੁ: ਸੰਨ ਸਾਹਿਬ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ

4675641
Total views : 5507447

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ

ਹਲਕਾ ਅਟਾਰੀ ਦੀ ਸਮੂਹ ਸੰਗਤ ਵਲੋਂ ਪੰਥ ਰਤਨ ਫਖ਼ਰ-ਏ-ਕੌਮ ਮਰਹੂਮ ਸਰਦਾਰ ਪਰਕਾਸ਼ ਸਿੰਘ ਜੀ ਬਾਦਲ ਸਾਬਕਾ ਮੁੱਖ ਮੰਤਰੀ, ਪੰਜਾਬ ਦੀ ਯਾਦ ਵਿੱਚ ਨਮਿਤ ਇਤਿਹਾਸਿਕ ਗੁਰਦੁਆਰਾ ਸੰਨ ਸਾਹਿਬ ਵਿਖੇ ਪਰਸੋਂ ਤੋਂ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ|

ਸਾਬਕਾ ਮੰਤਰੀ ਜੱਥੇਦਾਰ. ਗੁਲਜ਼ਾਰ ਸਿੰਘ ਰਣੀਕੇ ਨੇ ਸਵ: ਸ: ਪ੍ਰਕਾਸ਼ ਸਿੰਘ ਬਾਦਲ ਦੇ ਜੀਨ ਬਾਰੇ ਚਾਨਣਾ ਪਾਂਉਦਿਆ ਉਨਾਂ ਵਲੋ ਸ਼੍ਰੌਮਣੀ ਅਕਾਲੀ ਦਲ ਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਬਾਰੇ ਵਿਸਥਾਂਰ ਨਾਲ ਦਸਦਿਆ ਕਿਹਾ ਕਿਉਨਾਂ ਦੇ ਅਕਾਲ ਚਲਾਣਾ ਨਾਲ ਸ਼੍ਰੋਮਣੀ ਅਕਾਲੀ ਦਲ ਇਕ ਇਕ ਆਗੂ ਤੋ ਵਾਂਝਾ ਹੋ ਗਿਆ ਹੈ।

ਇਸ ਸਮੇ ਹੋਰਨਾਂ ਤੋ ਇਲਾਵਾ ਐਡਵੋਕੇਟ ਅਮਨਬੀਰ ਸਿੰਘ ਸਿਆਲੀ,ਜੱਥੇਦਾਰ ਮੰਗਵਿੰਦਰ ਸਿੰਘ ਖਾਪੜ ਖੇੜੀ ਸ਼੍ਰੋਮਣੀ ਕਮੇਟੀ ਮੈਂਬਰ, ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ  ਅਤੇ ਪਾਰਟੀ ਲੀਡਰਸ਼ਿੱਪ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਸਰਦਾਰ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਪਹੁੰਚੀਆਂ| ਇਸ ਸਮੇਂ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜੱਥੇ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ|

Share this News