ਇੰਸ: ਲਵਦੀਪ ਸਿੰਘ ਨੇ ਥਾਣਾਂ ਮਜੀਠਾ ਦੇ ਐਸ.ਐਚ.ਓ ਵਜੋ ਸੰਭਾਲਿਆ ਕਾਰਜਭਾਰ

4676797
Total views : 5509208

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਮਜੀਠਾ/ਜਸਪਾਲ ਸਿੰਘ

ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਥਾਣਾ ਮਜੀਠਾ ਦੇ ਐਸਐਚਓ ਮਨਮੀਤਪਾਲ ਸਿੰਘ ਦਾ ਤਬਾਦਲਾ ਮਜੀਠਾ ਤੋਂ ਥਾਣਾ ਹੇਅਰ ਕੰਬੋ ਵਿਖੇ ਕਰ ਦਿੱਤੇ ਜਾਣ ਤੋਂ ਬਾਅਦ ਥਾਣਾ ਮਜੀਠਾ ਵਿਖੇ ਇੰਸਪੈਕਟਰ ਲਵਦੀਪ ਸਿੰਘ ਨੇ ਬਤੌਰ ਐਸਐਚਓ ਅਹੁਦੇ ਦਾ ਕਾਰਜ ਭਾਰ ਸੰਭਲ ਲਿਆ ਹੈ।

ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼ਹਿਰ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਅਤੇ ਇਲਾਕੇ ਦੀਆਂ ਗਤਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨਗੇ ਅਤੇ ਇੰਨ੍ਹਾਂ ਦੇ ਫੌਰੀ ਹੱਲ ਲਈ ਉਨ੍ਹਾਂ ਦੇ ਸੁਝਾਅ ਲੈਣਗੇ। ਇਲਾਕੇ ਵਿਚੋਂ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਪੁੱਟਣ ਲਈ ਉਨ੍ਹਾਂ ਦਾ ਸਹਿਯੋਗ ਲੈਕੇ ਕਾਰਵਾਈ ਕਰਨਗੇ। ਇਸ ਦੇ ਨਾਲ ਹੀ ਇਲਾਕੇ ਅੰਦਰ ਸਮਾਜ ਵਿਰੋਧੀ ਅਨਰਸਰਾਂ ਤੇ ਵੀ ਸਖਤ ਨਿਗਾਹ ਰੱਖੀ ਜਾਵੇਗੀ।

ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਮਾੜੇ ਕੰਮਾਂ ਤੋਂ ਤੁਰੰਤ ਬਾਜ ਆ ਜਾਣ ਅਤੇ ਆਪਣੇੋ ਪੁਰਾਣੇ ਧੰਦਿਆਂ ਨੂੰ ਬੰਦ ਕਰ ਦੇਣ ਨਹੀ ਤਾਂ ਫੜ੍ਹੇ ਜਾਣ ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ।

ਉਨ੍ਹਾਂ ਨੇ ਸਮਾਜ ਦੇ ਅਮਨ ਪਸੰਦ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ ਜਿਸ ਵਾਸਤੇ ਉਨ੍ਹਾਂ ਦੀ ਪਛਾਣ ਨੂੰ ਗੁਪਤ ਰਖਿਆ ਜਾਵੇਗਾ। ਉਨ੍ਹਾਂ ਨੇਕਿਹਾ ਕਿ ਸ਼ਹਿਰ ਮਜੀਠਾ ਅਤੇ ਇਲਾਕੇ ਵਿਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। ਜਿਸ ਵਿਚ ਉਹ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਹੋਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਬ ਇੰਸਪੈਕਟਰ ਜੰਗ ਬਹਾਦਰ ਸਿੰਘ, ਏਐਸਆਈ ਮੇਜਰ ਸਿੰਘ, ਏਐਸਆਈ ਰਣਜੀਤ ਸਿੰਘ, ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Share this News