Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਪੰਜਾਬ ਸਰਕਾਰ ਵੱਲੋਂ ਸਾਉਣੀ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਇੰਨਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਖੇਤੀਬਾੜੀ ਵਿਭਾਗ ਵੱਲੋਂ ਥਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਹਿੱਤ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਸਿੱਧੀ ਬਿਜਾਈ ਤਕਨੀਕ ਦੇ ਫਾਇਦੇ ਗਿਣਾਉਂਦਿਆਂ ਕਿਹਾ ਕਿ ਕੱਦੂ ਕਰਕੇ ਲਾਏ ਗਏ ਝੋਨੇ ਦੇ ਮੁਕਾਬਲੇ ਸਿੱਧੀ ਬਿਜਾਈ ਕਰਨ ਨਾਲ 15-20% ਪਾਣੀ ਦੀ ਬੱਚਤ ਹੁੰਦੀ ਹੈ, ਜਮੀਨ ਵਿੱਚ ਪਾਣੀ ਦਾ 10-12% ਰਿਚਾਰਜ ਜਿਆਦਾ ਹੁੰਦਾ ਹੈ ਅਤੇ ਲੇਬਰ ਦੀ ਬੱਚਤ ਹੁੰਦੀ ਹੈ। ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਹਾਲਤਾਂ ਵਿੱਚ ਅਤੇ ਸੁੱਕੇ ਖੇਤ ਵਿੱਚ ਬਿਜਾਈ ਮਗਰੋਂ ਪਾਣੀ ਲਗਾ ਕੇ ਵੀ ਕੀਤੀ ਜਾ ਸਕਦੀ ਹੈ। ਜਿਲ੍ਹਾ ਅੰਮ੍ਰਿਤਸਰ ਵਿੱਚ ਸਾਉਣੀ 2023 ਦੌਰਾਨ 28120 ਏਕੜ ਰਕਬਾ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ ਗਿਆ ਹੈ। ਉਹਨਾ ਕਿਹਾ ਕਿ ਜੋ ਕਿਸਾਨ ਵੀਰ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਉਹ ਆਪਣੀ ਰਜਿਸਟਰੇਸ਼ਨ ਆਨਲਾਈਨ ਪੋਰਟਲ ਲਿੰਕ agrimachinerypb.com/home/4SR234epartment ਤੇ ਆਪਣਾ ਆਧਾਰ ਕਾਰਡ ਨੰਬਰ ਭਰ ਕੇ ਕਰ ਸਕਦੇ ਹਨ।
ਕਿਸਾਨ ਵੱਲੋਂ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਿਲ੍ਹਾ/ ਤਹਿਸੀਲ-ਸਬ ਤਹਿਸੀਲ/ ਪਿੰਡ/ ਖੇਵਟ ਨੰਬਰ/ ਖਸਰਾ ਨੰਬਰ/ ਅਤੇ ਸਿੱਧੀ ਬਿਜਾਈ ਨਾਲ ਬੀਜਿਆ ਰਕਬਾ ਆਦਿ ਦਰਜ ਕੀਤਾ ਜਾਵੇਗਾ ਅਤੇ ਕਿਸਾਨ ਆਪਣੇ ਵੱਲੋਂ ਦਰਜ ਕੀਤੇ ਵੇਰਵਿਆਂ ਵਿੱਚ 24 ਜੂਨ 2023 ਤੱਕ ਕੋਈ ਵੀ ਤਬਦੀਲੀ ਕਰ ਸਕਦੇ ਹਨ। 26 ਜੂਨ 2023 ਤੋਂ ਵਿਭਾਗ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਸਿੱਧੀ ਬਿਜਾਈ ਨਾਲ ਬੀਜੇ ਰਕਬੇ ਦੀ ਤਸਦੀਕ ਕੀਤੀ ਜਾਵੇਗੀ। ਇਸ ਲਈ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਲੈਣ ਅਤੇ ਆਨਲਾਈਨ ਪੋਰਟਲ ਤੇ ਵੇਰਵੇ ਦਰਜ ਕਰਨ ਸਬੰਧੀ ਸਹਾਇਤਾ ਲਈ ਆਪਣੇ ਨੇੜਲੇ ਬਲਾਕ ਜਾਂ ਸਰਕਲ ਦੇ ਖੇਤੀਬਾੜੀ ਦਫਤਰਾਂ ਵਿੱਚ ਖੇਤੀ ਅਧਿਕਾਰੀਆਂ/ਕਰਮਚਾਰੀਆਂ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।