ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਜਿਲਾ ਤਰਨ ਤਾਰਨ ‘ਚ ਝੋਨੇ ਦੀ ਲਵਾਈ 16 ਜੂਨ ਤੋ ਹੋਵੇਗੀ ਸ਼ੁਰੂ-ਪੰਨੂ

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਕਰਨ ਸਿੰਘ

ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਜਾ ਰਹੇ ਪੱਧਰ ਨੂੰ ਠੱਲ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਤਰਨ ਤਾਰਨ ਜਿਲੇ ਵਿੱਚ ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਬਾਸਮਤੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ  ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਪਾਣੀ ਦੀ ਬੱਚਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਸਮਤੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ  ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ


ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਹੈ, ਜਿਸ ਅਨੁਸਾਰ ਜਿਲ੍ਹਾ ਤਰਨ ਤਾਰਨ ਲਈ ਝੋਨੇ ਦੀ ਲਵਾਈ ਲਈ 16 ਜੂਨ ਦੀ ਤਾਰੀਖ ਰੱਖੀ ਗਈ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 8 ਘੰਟੇ ਬਿਜਲੀ ਨਿਰਵਿਘਨ ਮਿਲਣੀ ਸ਼ੁਰੂ ਹੋ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਉਤਸ਼ਾਹਿਤ ਰਕਮ ਵੀ ਦਿੱਤੀ ਜਾਵੇਗੀ।

ਜੋ ਕਿਸਾਨ ਖੇਤਾਂ ਨੂੰ ਵਾਹਨ ਉਪਰੰਤ ਜ਼ਮੀਨਾਂ ਨੂੰ ਠੰਡੀ ਕਰਨ ਲਈ ਪਾਣੀ ਲਗਾ ਰਹੇ ਹਨ, ਉਹਨਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ, ਕਿਉਂਕਿ ਇਸ ਨਾਲ ਭੂਮੀ ਹੇਠ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਅਜਿਹਾ ਕਰਨ ਲਈ ਪੀ. ਏ. ਯੂ. ਲੁਧਿਆਣਾ ਅਤੇ ਨਾ ਹੀ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕੋਈ ਸਿਫਾਰਿਸ਼ ਨਹੀ ਕੀਤੀ ਜਾਂਦੀ ਹੈ।  

ਉਹਨਾਂ ਬਲਾਕ ਪੱਧਰੀ ਸਟਾਫ ਨੂੰ ਹਦਾਇਤਾਂ ਦਿੱਤੀਆਂ ਕਿ  ਬਲਾਕ ਪੱਧਰ/ਪਿੰਡ ਪੱਧਰ ‘ਤੇ ਉਪਬਲੱਧ ਡਰਿੱਲਾਂ ਨੂੰ ਉਹਨਾਂ ਦੇ ਮਾਲਕਾਂ ਵੱਲੋਂ ਹੋਰਨਾਂ ਲੋੜਵੰਦ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮੁਹੱਈਆ ਕਰਵਾਈਆ ਜਾਣ ਅਤੇ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੈਂਪਾਂ ਰਾਂਹੀ, ਗੁਰਦੁਆਰਿਆਂ ਵਿੱਚ ਅਨਾਊਂਸਮੈਂਟਾਂ ਕਰਵਾ ਕੇ, ਲਿਟਰੇਚਰ/ਪੈਂਮਫਲੇਟ ਅਤੇ ਅਖਬਾਰਾਂ ਵਿੱਚ ਇਸ਼ਤਿਹਾਰ ਲਗਵਾ ਕੇ ਕੀਤਾ ਜਾਵੇ।
ਉਹਨਾਂ ਇਹ ਵੀ ਕਿਹਾ ਕਿ ਇਸ ਸਬੰਧੀ ਪ੍ਰਤੀ ਬਲਾਕ 20 ਕੈਂਪ 30 ਜੂਨ 2023 ਤੱਕ ਲਗਾਏ ਜਾ ਰਹੇ ਹਨ ਅਤੇ  ਪਿੰਡ ਪੱਧਰੀ ਕੈਂਪਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ-ਨਾਲ ਬਾਸਮਤੀ ਹੇਠ ਰਕਬਾ ਵਧਾਉਣ ਲਈ ਵੀ ਪ੍ਰੇਰਿਤ ਕੀਤਾ ਜਾ  ਰਿਹਾ ਹੈ, ਇਸ ਸਬੰਧੀ ਵਿਭਾਗ ਵੱਲੋ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।

Share this News