Total views : 5508248
Total views : 5508248
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮੋਹਾਲੀ/ਬੀ.ਐਨ.ਈ ਬਿਊਰੋ
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਵਾਈਸ ਚੇਅਰਮੈਨ ਡਾ: ਵਰਿੰਦਰ ਭਾਟੀਆ ਨੇ ਦੱਸਿਆ ਕਿ 92.47% ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਏ ਹਨ। ਕੁੱਲ 296709 ਉਮੀਦਵਾਰਾਂ ਵਿੱਚੋਂ 274378 ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ।
ਲੜਕੀਆਂ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨੋਂ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਹਿਊਮੈਨਟੀਜ਼ ਵਿੱਚੋਂ ਸੁਜਾਨ ਕੌਰ ਨੇ 500/500 (100%) ਅੰਕ ਪ੍ਰਾਪਤ ਕੀਤੇ। ਉਹ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਸਰਦੂਲਗੜ੍ਹ (ਮਾਨਸਾ) ਦੀ ਵਿਦਿਆਰਥਣ ਹੈ।
ਐੱਸਐੱਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ 498 ਅੰਕ (99.6%) ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ।ਬੀਸੀਐਮ ਸੀਨੀਅਰ ਸੈਕੰਡਰੀ ਸਕੂਲ ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਨਵਪ੍ਰੀਤ ਕੌਰ ਨੇ 497 (99.4%) ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।