Total views : 5507292
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ 12ਵੀਂ ਜਮਾਤ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ ਸ਼ਾਨਦਾਰ ਰਿਹਾ.ਸਾਇੰਸ ਗਰੁੱਪ ‘ਚੋਂ ਵਿਦਿਆਰਥਣ ਈਸ਼ਾ ਨੇ 94.8 ਪ੍ਰਤੀਸ਼ਤ ਲੈ ਕੇ ਕਾਲਜ *ਚੋਂ ਪਹਿਲਾ ਸਥਾਨ, ਕਾਮਨੀ ਨੇ 93.2 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਮੁਸਕਾਨਦੀਪ ਕੌਰ ਨੇ 90.6 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਇਸ ਸਬੰਧੀ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਇਸੇ ਤਰ੍ਹਾਂ ਕਾਮਰਸ ਗਰੁੱਪ ‘ਚੋਂ ਦਿਲਪ੍ਰੀਤ ਕੌਰ 93 ਪ੍ਰਤੀਸ਼ਤ ਲੈ ਕੇ ਪਹਿਲਾ, ਮੁਸਕਾਨਪ੍ਰੀਤ ਨੇ 91 ਪ੍ਰਤੀਸ਼ਤ ਲੈ ਕੇ ਦੂਜਾ ਅਤੇ ਅਰਮਾਨਦੀਪ ਤੇ ਰਣਬੀਰ ਸਿੰਘ ਦੋਵਾਂ ਨੇ 90 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।
ਆਰਟਸ ਗਰੁੱਪ *ਚੋਂ ਨਿਸ਼ਾ ਨੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਹੁਸਨਦੀਪ ਨੇ 92.6 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਚਹਿਕਪ੍ਰੀਤ ਕੌਰ ਅਤੇ ਇੰਦਰਜੀਤ ਸਿੰਘ ਨੇ 90 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ ਸਾਇੰਸ, ਆਰਟਸ ਤੇ ਕਾਮਰਸ ਦੇ ਕੁੱਲ 90 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਜਿਸ *ਚੋਂ ਸਾਰੇ 90 ਵਿਦਿਆਰਥੀ ਪਹਿਲੇ ਦਰਜੇ *ਚ ਪਾਸ ਹੋਏ ਹਨ.ਸਾਰੇ ਵਿਦਿਆਰਥੀਆਂ ਨੇ 80ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ ਹਨ ਅਤੇ 10 ਵਿਦਿਆਰਥੀਆਂ ਨੇ 90ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ.ਇਸ ਮੌਕੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਦੀ ਖੁਸ਼ੀ ਸਾਂਝੇ ਕਰਨ ਲਈ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਕਾਲਜ ਪਹੁੰਚੇ. ਪ੍ਰਿੰ: ਗੁਰਦੇਵ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ. ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਚੰਗੇ ਨਤੀਜੇ ਪਿੱਛੇ ਵਿਦਿਆਰਥੀਆਂ ਦੀ ਮਿਹਨਤ ਤੇ ਲਗਨ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਸਾਂਝਾ ਯਤਨ ਤੇ ਯੋਗਦਾਨ ਹੁੰਦਾ ਹੈ. ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।