ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਛੋਟੇ ਬੱਚੇ ਨੂੰ ਪੋਲੀਓ ਬੂੰਦਾ ਪਿਲਾ ਕੇ ਕੀਤਾ ਗਿਆ ਪੱਲਸ ਪੋਲੀਓ ਮੁਹਿੰਮ ਦਾ ਉਦਘਾਟਨ

4675557
Total views : 5507300

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਕਰਨ ਸਿੰਘ

ਵਿਸ਼ਵ ਸਿਹਤ ਸੰਸਥਾ ਵੱਲੋਂ ਚਲਾਏ ਜਾ ਰਹੇ ਪੱਲਸ ਪੋਲੀਓ ਮੁਹਿੰਮ ਦਾ ਉਦਘਾਟਨ ਹਲਕਾ ਵਿਧਾੲਕਿ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਦਰਬਾਰ ਸਾਹਿਬ ਤਰਨਤਾਰਨ ਦੇ ਬੂਥ ਵਿਖੇ ਇੱਕ ਛੋਟੇ ਬੱਚੇ ਨੂੰ ਪੋਲੀਓ ਬੂੰਦਾ ਪਿਲਾ ਕੇ ਕੀਤਾ ਗਿਆ।
ਇਸ ਮੌਕੇ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਬੇਸ਼ੱਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨਾਂ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੂੰ ਸਮੂਹ ਜਨਤਾ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।

ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 145747 ਬੱਚਿਆ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ 2 ਬੂੰਦਾਂ-29 ਅਤੇ 30 ਮਈ ਨੂੰ ਵੀ ਜਾਰੀ ਰਹੇਗੀ ਪੱਲਸ ਪੋਲਿਓ ਮੁਹਿੰਮ


ਇਸ ਮੌਕੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਇਸ ਰਾਊਂਡ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲੇ ਦਿਨ ਬੂਥ ਲਗਾ ਕੇ ਅਤੇ ਬਾਕੀ 2 ਦਿਨ ਘਰਾਂ ਵਿਚ ਜਾ ਕੇ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ। ਉਨਾਂ ਸਮੂਹ ਸਟਾਫ ਅਤੇ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ  ਨਵ-ਜਨਮੇ ਬੱਚੇ ਤੋ ਲੈ ਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀਓ ਦੀਆ ਬੂੰਦਾਂ ਤੋ ਵਂਾਝਾ ਨਹੀ ਰਹਿਣਾ ਚਾਹੀਦਾ।
ਜਿਲਾ੍ਹ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ 28, 29 ਅਤੇ 30 ਮਈ ਨੂੰ ਚਲਾਏ ਜਾ ਰਹੇ ਇਸ ਪੱਲਸ ਪੋਲਿਓ ਰਾਊਂਡ ਤਹਿਤ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 145747 ਬੱਚਿਆ ਨੂੰ 2498 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ, ਜਿਲਾ੍ਹ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਡਾ ਮਨਦੀਪ ਕੌਰ, ਡਾ ਨੀਰਜ ਲਤਾ, ਨਰਸਿੰਗ ਸਿਸਟਰ ਕੁਲਵੰਤ ਕੌਰ, ਰਾਜਬੀਰ ਕੌਰ, ਸੰਦੀਪ ਸਿੰਘ, ਹੀਰਾ ਸਿੰਘ, ਵਿਕਰਾਂਤ ਅਤੇ ਸਮੂਹ ਸਟਾਫ ਆਦੀ ਹਾਜਰ ਸਨ।

Share this News