ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਗਰੀ ‘ਚ ਖੋਹਲੇ ਡੈਂਟਲ ਕਲੀਨਿਕ ਤੇ ਫਿਜ਼ੀਓਥੈਰੇਪੀ ਕੇਂਦਰ ਦਾ ਡਾ: ਨਿੱਝਰ ਨੇ ਕੀਤਾ ਉਦਘਾਟਨ

4878777
Total views : 5841410

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਜਲਦ ਸ਼ੁਰੂ ਹੋਵੇਗਾ ਅਲਟਰਾਸਾਊਂਡ ਅਤੇ ਡਿਜ਼ੀਟਲ ਐਕਸਰੇ ਯੂਨਿਟ : ਡਾ.ਓਬਰਾਏ

ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਫਾਊਂਂਡੇਸ਼ਨ ਰਜਿ.ਦੇ ਸਹਿਯੋਗ ਨਾਲ ਖੋਲ੍ਹੇ ਗਏ ਸੰਨੀ ਓਬਰਾਏ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਕੇਂਦਰ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਅਤੇ ਟਰੱਸਟ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।

ਸਰਬੱਤ ਦਾ ਭਲਾ ਦੇ ਅਸਲ ਸੰਕਲਪ ਅਨੁਸਾਰ ਕਾਰਜ਼ ਕਰ ਰਹੇ ਨੇ ਸ.ਓਬਰਾਏ : ਡਾ.ਨਿੱਝਰ


ਸ਼ਹੀਦ ਊਧਮ ਸਿੰਘ ਚੈਰੀਟੇਬਲ ਹਸਪਤਾਲ ਦੀ ਆਲੀਸ਼ਾਨ ਬਿਲਡਿੰਗ ਅੰਦਰ ਉਪਰੋਕਤ ਕੇਂਦਰਾਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਸਹੀ ਮਾਇਨਿਆਂ ਵਿਚ ‘ਸਰਬੱਤ ਦਾ ਭਲਾ’ ਸੰਕਲਪ ‘ਤੇ ਚਲਦਿਆਂ ਆਪਣੇ ਸੇਵਾ ਕਾਰਜ ਨਿਭਾ ਰਹੇ ਹਨ। ਉਨ੍ਹਾਂ ਕਿਹਾ ਡਾ.ਓਬਰਾਏ ਵਰਗੇ ਨਿਰਸਵਾਰਥ ਦਾਨੀ ਸੱਜਣਾਂ ਦੀ ਬਦੌਲਤ ਹੀ ਪੂਰੀ ਦੁਨੀਆਂ ਅੰਦਰ ਪੰਜਾਬੀਅਤ ਦਾ ਨਾਂ ਉੱਚਾ ਹੋਇਆ ਹੈ।

ਡਾ.ਨਿੱਝਰ ਨੇ ਇਹ ਵੀ ਕਿਹਾ ਕਿ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਲੈਬਾਰਟਰੀਆਂ ਵਾਂਗ ਹੁਣ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਸੈਂਟਰਾਂ ਦਾ ਵੀ ਆਮ ਲੋਕਾਂ ਨੂੰ ਵੱਡਾ ਫ਼ਾਇਦਾ ਹੋਵੇਗਾ। ਉਨ੍ਹਾਂ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਦੀ ਸਮੁੱਚੀ ਟੀਮ ਵੱਲੋਂ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

ਇਸ ਦੌਰਾਨ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵੀ ਅਤੇ ਟਰੱਸਟ ਮੁੱਖੀ ਡਾ.ਓਬਰਾਏ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਲੈਬੋਰਟਰੀ ਦੇ ਨਾਲ-ਨਾਲ ਹੁਣ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ੀਓਥਰੈਪੀ ਕੇਂਦਰ ਵੀ ਸ਼ੁਰੂ ਹੋ ਗਿਆ ਹੈ ਜਦ ਕਿ ਜਲਦ ਹੀ ਇੱਥੇ ਟਰੱਸਟ ਵੱਲੋਂ ਅਲਟਰਾਸਾਊਂਡ ਅਤੇ ਡਿਜ਼ੀਟਲ ਐਕਸਰੇ ਦੀ ਸਹੂਲਤ ਵੀ ਦਿੱਤੀ ਜਾਵੇਗੀ। ਸਮਾਗਮ ‘ਚ ਟਰੱਸਟੀ ਡਾ.ਸਤਨਾਮ ਸਿੰਘ ਨਿੱਜਰ, ਭੁਪਿੰਦਰ ਸਿੰਘ ਯੂ.ਐੱਸ.ਏ ਅਤੇ ਓ.ਐੱਸ.ਡੀ.ਮਨਪ੍ਰੀਤ ਸਿੰਘ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
ਇਸ ਮੌਕੇ ਸ਼ਹੀਦ ਊਧਮ ਸਿੰਘ ਯਾਦਗਾਰੀ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ਼, ਜਨਰਲ ਸਕੱਤਰ ਸਤਬੀਰ ਸਿੰਘ,ਮੈਂਬਰ ਸੁਰਜੀਤ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਮਿਸਾਲੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਟਰੱਸਟ ਨੂੰ ਹਰ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਡੈਂਟਲ ਕੇਂਦਰ ਨੂੰ ਇੱਕ ਡੈਂਟਲ ਚੇਅਰ ਡਾ.ਤਮਨਪ੍ਰੀਤ ਕੌਰ ਪੁੱਤਰੀ ਹਰਮੀਤ ਸਿੰਘ ਚਾਵਲਾ ਨੇ ਭੇਟ ਕੀਤੀ ਹੈ।
ਇਸ ਸਮਾਗਮ ‘ਚ ਟਰੱਸਟ ਦੇ ਮੈਡੀਕਲ ਡਾਇਰੈਕਟਰ ਡਾ. ਡੀ.ਐਸ. ਗਿੱਲ, ਰਵਿੰਦਰ ਰੌਬਿਨ, ਸੁਖਦੀਪ ਸਿੱਧੂ, ਮਨਪ੍ਰੀਤ ਸੰਧੂ, ਨਵਜੀਤ ਘਈ, ਸਿਸ਼ਪਾਲ ਲਾਡੀ, ਜਗਦੇਵ ਸਿੰਘ ਛੀਨਾ, ਹਰਦੀਪ ਸਿੰਘ ਖਿਲਚੀਆਂ, ਮਨਿੰਦਰਪਾਲ ਸਿੰਘ ਪਲਾਸੌਰ, ਕੰਵਰ ਜਗਦੀਪ ਸਿੰਘ, ਹਰਸ਼ਰਨ ਸਿੰਘ, ਤਰਸੇਮ ਪਾਲ, ਸੁਖਦੇਵ ਸਿੰਘ, ਪਰਮਜੀਤ ਸਿੰਘ, ਸਵਰਨ ਸਿੰਘ,ਹਰਭਜਨ ਸਿੰਘ, ਸੁਰਿੰਦਰ ਸਿੰਘ,ਦੀਵਾਨ ਸਿੰਘ, ਸੰਤੋਖ ਸਿੰਘ,ਸੁਰਿੰਦਰ ਪਾਲ ਸਿੰਘ ਆਦਿ ਵੀ ਮੌਜੂਦ ਸਨ।

Share this News