





Total views : 5841245







Total views : 5841245ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਕਰਨ ਸਿੰਘ, ਬੱਬੂ ਬੰਡਾਲਾ
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਮੀਨਦੋਜ਼ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋ ਸਾਲ 2009 ਵਿੱਚ ਪੰਜਾਬ ਸਬ ਸੋਇਲ ਵਾਟਰ ਪ੍ਰਜਰਵੇਸ਼ਨ ਐਕਟ ਲਿਆਂਦਾ ਗਿਆ ਸੀ। ਇਸੇ ਐਕਟ ਦੇ ਅਧੀਨ ਪੰਜਾਬ ਸਰਕਾਰ ਵੱਲੋ ਜਾਰੀ ਨੋਟੀਫਿਕੇਸ਼ਨ ਅਨੁਸਾਰ ਜਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਬਿਜਾਈ ਦੀ ਮਿਤੀ 16 ਜੂਨ 2023 ਮਿੱਥੀ ਗਈ ਹੈ।
ਉਹਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਤਰਨ ਤਾਰਨ ਵੱਲੋਂ ਬਲਾਕ ਪੱਧਰੀ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਕਿਸਾਨਾਂ ਨੂੰ ਮਿੱਥੀ ਗਈ ਮਿਤੀ ਤੋਂ ਪਹਿਲਾਂ ਅਗੇਤਾ ਝੋਨਾ ਨਾ ਲਾਉਣ ਲਈ ਪ੍ਰੇਰਿਤ ਕਰਨਗੀਆਂ ਅਤੇ ਅਗੇਤਾ ਝੋਨਾ ਲਾਉਣ ਵਾਲੇ ਕਿਸਾਨਾਂ ਖਿਲਾਫ ਐਕਟ ਅਨਸਾਰ ਬਣਦੀ ਕਾਰਵਾਈ ਕਰਨਗੀਆਂ । ਉਹਨਾਂ ਦੱਸਿਆ ਕਿ ਇਹਨਾਂ ਟੀਮਾਂ ਵੱਲੋ ਲਗਾਤਾਰ ਆਪਣੇ ਬਲਾਕ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਜ਼ਮੀਨ ਦਾ ਪਾਣੀ ਬਚਾਉਣ ਨੂੰ ਮੁੱਖ ਰੱਖਦੇ ਹੋਏ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਇਸ ਸਮੇਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ, ਪਰ ਪਨੀਰੀ ਵਾਲਾ ਝੋਨਾ 16 ਜੂਨ ਤੋਂ ਹੀ ਲਗਾਉਣ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋ ਵੱਧ ਰਕਬਾ ਝੋਨੇ ਹੇਠੋ ਕੱਢ ਕੇ ਬਾਸਮਤੀ ਹੇਠ ਲਿਆਉਣ ਦੀ ਅਪੀਲ ਕੀਤੀ । ਉਹਨਾਂ ਦੱਸਿਆ ਕਿ ਡੀ. ਐਸ. ਆਰ. ਵਿਧੀ ਨਾਲ ਬੀਜੇ ਜਾਣ ਵਾਲੇ ਝੋਨੇ ਸਬੰਧੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਬਲਾਕ ਦੇ ਖੇਤੀ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।