ਜਲਦ ਹੋਣਗੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਵੋਟਾਂ ਬਣਾਉਣ ਦੀ ਪ੍ਰਕਿਰਿਆ ਲਈ ਨੋਟੀਫਿਕੇਸ਼ਨ ਜਾਰੀ

4675348
Total views : 5506912

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ, ਰਣਜੀਤ ਸਿੰਘ ਰਾਣਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ ਲਈ ਗੁਰਦੁਆਰਾ ਚੀਫ ਕਮਿਸ਼ਨਰ ਗੁਰਦੁਆਰਾ ਕਮਿਸ਼ਨ ਚੋਣਾਂ ਜਸਟਿਸ ਐਸਐਸ ਸਾਰੋਂ ਨੇ ਵੋਟਰ ਸੂਚੀਆਂ ਤਿਆਰ ਕਰਨ ਲਈ ਪੱਤਰ ਲਿਖਿਆ ਹੈ। ਵੋਟਰ ਸੂਚੀਆਂ ਤਿਆਰ ਕਰਨ ਲਈ ਇਹ ਪੱਤਰ ਮੁੱਖ ਸਕੱਤਰ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਪੱਤਰ ਭੇਜ ਦਿੱਤੇ ਹਨ।

ਗੁਰਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸੈਕਟਰ ਨੂੰ ਚੋਣ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਚੋਣ ਵਿੱਚ ਸਿਰਫ਼ ਪੂਰਨ ਸਿੱਖਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਹੋਵੇਗਾ, ਭਾਵ ਸਿਰਫ਼ ਵਾਲਾਂ ਵਾਲੇ ਸਿੱਖ ਮਰਦ/ਔਰਤਾਂ ਹੀ ਇਸ ਚੋਣ ਵਿੱਚ ਵੋਟ ਪਾ ਸਕਣਗੀਆਂ। ਵੋਟਰ ਦੀ ਘੱਟੋ-ਘੱਟ ਉਮਰ 21 ਸਾਲ ਹੋਣੀ ਚਾਹੀਦੀ ਹੈ।

 

Share this News