





Total views : 5841427







Total views : 5841427ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।ਦੱਸ ਦਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦਾ ਮੰਤਰੀ ਮੰਡਲ ਤੋਂ ਅਸਤੀਫ਼ਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਲਦੀ ਪ੍ਰਵਾਨ ਕਰਨ ਲਈ ਭੇਜ ਦਿੱਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਨੂੰ ਭੇਜੇ ਇੱਕ ਪੱਤਰ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਨਿੱਜੀ ਆਧਾਰ ‘ਤੇ ਅਸਤੀਫ਼ਾ ਦੇਣ ਵਾਲੇ ਡਾ: ਨਿੱਝਰ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਕਿਹਾ ਹੈ।ਪੰਜਾਬ ਕੈਬਨਿਟ ਵਿੱਚ ਕਲ ਫੇਰ ਬਦਲ ਹੋਣ ਜਾ ਰਿਹਾ ਹੈ, ਕੱਲ 2 ਨਵੇਂ ਚਿਹਰੇ ਪੰਜਾਬ ਕੈਬਨਿਟ ਵਿੱਚ ਸ਼ਾਮਿਲ ਹੋਣਗੇ। ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਤੋਂ ਮੰਗਿਆ ਸਮਾਂ ਹੈ।ਦਸ ਦਈਏ ਕਿ ਕਲ ਗੁਰਮੀਤ ਸਿੰਘ ਖੁਡੀਆ ਅਤੇ ਬਲਕਾਰ ਸਿੰਘ ਨੂੰ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ ਦੇ ਨਾਂ ਵੀ ਤਜਵੀਜ਼ ਕੀਤੇ ਹਨ।ਦੱਸ ਦਈਏ ਕਿ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਦੌਰੇ ‘ਤੇ ਹਨ।