Total views : 5506767
Total views : 5506767
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਨਗਰ ਨਿਗਮ ਅੰਮ੍ਰਿਤਸਰ ਵਿਖੇ ਅੱਜ ਮੇਅਰ ਦਫ਼ਤਰ ਦੇ ਸੁਪਰਡੰਟ ਸ਼੍ਰੀ ਆਸ਼ੀਸ਼ ਕੁਮਾਰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਤੇ ਸੇਵਾ ਮੁੱਕਤ ਹੋਏ । ਉਹਨਾਂ ਦੀ ਸੇਵਾ ਮੁਕਤੀ ਦੇ ਸਮੇਂ ਨਗਰ ਨਿਗਮ ਦੇ ਸਮੂਹ ਸਟਾਫ਼ ਵੱਲੋਂ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।
ਅੱਜ ਦੀ ਵਿਦਾਇਗੀ ਪਾਰਟੀ ਵਿਚ ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਰਿਸ਼ੀ, ਨਗਰ ਨਿਗਮ ਦੇ ਸੰਯੂਕਤ ਕਮਿਸ਼ਨਰ ਹਰਦੀਪ ਸਿੰਘ, ਸਕੱਤਰ ਵਿਸ਼ਾਲ ਵਧਾਵਨ, ਅਨਿਲ ਅਰੋੜਾ, ਰਜਿੰਦਰ ਸ਼ਰਮਾ, ਨਿਗਰਾਨ ਇੰਜੀਨੀਅਰ ਦੂਪਿੰਦਰ ਸਿੰਘ ਸੰਧੂ, ਸੰਦੀਪ ਸਿੰਘ, ਸਤਿੰਦਰ ਕੁਮਾਰ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਡਾ: ਯੋਗੇਸ਼ ਅਰੋੜਾ, ਨਿਗਮ ਦੀਆਂ ਯੂਨੀਅਨ ਦੇ ਨੁਮਾਇੰਦੇ ਹਰਜਿੰਦਰ ਸਿੰਘ ਵਾਲੀਆ, ਵਿਨੋਦ ਬਿੱਟਾ, ਨਿਗਮ ਦੇ ਸਮੁਹ ਸੁਪਰਡੰਟ, ਸਮੂਹ ਇੰਸਪੈਕਟਰ ਅਤੇ ਭਾਰੀ ਗਿਣਤੀ ਵਿਚ ਕਰਮਚਾਰੀ ਮੌਜੂਦ ਸਨ।