Total views : 5506768
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਉਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਨਾਜਾਇਜ਼ ਢੰਗ ਨਾਲ ਬੇਹਿਸਾਬ ਮਹਿੰਗੀਆਂ ਅਚੱਲ ਤੇ ਚੱਲ ਜਾਇਦਾਦਾਂ ਬਣਾਉਣ ਦੇ ਦੋਸ਼ ਸਾਬਤ ਹੋਣ ਪਿੱਛੋਂ ਆਸ਼ੀਸ਼ ਕਪੂਰ ਅਤੇ ਉਸ ਦੀ ਪਤਨੀ ਕਮਲ ਕਪੂਰ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੀ.ਪੀ.ਐਸ. ਅਧਿਕਾਰੀ ਨੇ ਨੌਕਰੀ ਦੌਰਾਨ ਕੁੱਲ ਆਮਦਨ ਤੋਂ 129.3 ਫੀਸਦੀ ਵੱਧ ਕੀਤਾ ਖਰਚਾ
ਮੁਲਜ਼ਮ ਅਸ਼ੀਸ਼ ਕਪੂਰ ਨੂੰ ਕੇਂਦਰੀ ਜੇਲ ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆ ਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਵਿਜੀਲੈਂਸ ਬਿਉਰੋ ਨੂੰ ਅਗਲੀ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਧਿਕਾਰੀ ਤੇ ਉਸਦੀ ਪਤਨੀ ਖਿਲਾਫ ਇੱਕ ਵਿਜੀਲੈਂਸ ਪੜਤਾਲ ਉਪਰੰਤ ਮੁਕੱਦਮਾ ਨੰਬਰ 21 ਮਿਤੀ 30-05-2023, ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਉਰੋ, ਉਡਣ ਦਸਤਾ-1, ਪੰਜਾਬ, ਮੋਹਾਲੀ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।