ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ ਬਰਸੀ ਮੋਕੇ ‘ਸ਼੍ਰੋਮਣੀ ਅਕਾਲੀ ਬੋਰਡ’ ਬਣਾਉਣ ਦਾ ਕੀਤਾ ਐਲਾਨ

4674716
Total views : 5506000

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਭਲੱਥ/ਬੀ.ਐਨ.ਈ ਬਿਊਰੋ

ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ ਬਰਸੀ ਮੋਕੇ ਸ਼੍ਰੋਮਣੀ ਅਕਾਲੀ ਬੋਰਡ ਬਣਾਉਣ ਦਾ ਐਲਾਨ ਕੀਤਾ। ਜਿਸ ਨੂੰ ਸਮਾਗਮ ’ਚ ਮੌਜੂਦ ਸੰਗਤਾਂ ਨੇ ਪ੍ਰਵਾਨਗੀ ਦਿੱਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਤੋਂ ਸ਼੍ਰੋਮਣੀ ਕਮੇਟੀ ’ਚ ਨਿਘਾਰ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਬੋਰਡ ਦੀ ਅਗਵਾਈ ’ਚ ਅਗਾਮੀ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਤੇ ਬਆਦ ’ਚ ਬੋਰਡ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ । ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਤੇ ਖ਼ੁਦ ਮੁਖਤਿਆਰ ਕਰਨਾ ਬੋਰਡ ਦਾ ਪਹਿਲਾ ਟੀਚਾ ਹੋਵੇਗਾ। ਬੀਬੀ ਜਗੀਰ ਕੌਰ ਨੇ ਨਵੇਂ ਬੋਰਡ ‘ਸ਼੍ਰੋਮਣੀ ਅਕਾਲੀ ਪੰਥ’ ਦਾ ਐਲਾਨ ਕੀਤਾ ਹੈ।

  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ‘ਲਿਫ਼ਾਫ਼ਾ ਕਲਚਰ’ ਦਾ ਹੋਵੇਗਾ ਖਾਤਮਾ-ਬੀਬੀ ਜਗੀਰ ਕੌਰ

ਜ਼ਿਕਰਯੋਗ ਹੈ ਕਿ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 73ਵੀਂ ਬਰਸੀ ਡੇਰਾ ਸੰਤ ਪ੍ਰੇਮ ਸਿੰਘ ਜੀ ਬੇਗੋਵਾਲ ਵਿਖੇ ਹਰ ਸਾਲ ਵਾਂਗ ਇਸ ਵਾਰ ਵੀ ਉਤਸ਼ਾਹ ਪੂਰਵਕ ਮਨਾਈ ਜਾ ਰਹੀ ਹੈ। ਹਰ ਸਾਲ ਤਿੰਨ ਰੋਜ਼ਾ ਗੁਰਮਤਿ ਸਮਾਗਮ ’ਚ ਦੂਰ-ਦੁਰਾਡੇ ਤੋਂ ਸੰਗਤ ਵੱਡੀ ਗਿਣਤੀ ’ਚ ਨਤਮਸਤਕ ਹੁੰਦੀ ਹੈ। ਪਿਛਲੇ ਸਮੇਂ ਤੋਂ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਉਪਰੰਤ ਅਜੇ ਤਕ ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਨਹੀਂ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਵੱਲੋਂ ਲੋਕ ਸਭਾ ਜਲੰਧਰ ਦੀ ਜ਼ਿਮਨੀ ਚੋਣ ’ਚ ਭਾਜਪਾ ਦਾ ਸਮੱਰਥਨ ਕੀਤਾ ਗਿਆ ਸੀ। ਬੀਬੀ ਜਗੀਰ ਕੌਰ ਦਾ ਸਿਆਸੀ ਕੱਦ ਦੇਖ ਭਾਜਪਾ ਆਗੂ ਬੀਬੀ ਨੂੰ ਪਾਰਟੀ ’ਚ ਸ਼ਾਮਲ ਕਰਨ ਦਾ ਯਤਨ ਕਰਦੇ ਰਹੇ ਪ੍ਰੰਤੂ ਸਫ਼ਲ ਨਹੀਂ ਹੋ ਸਕੇ।

Share this News