Total views : 5505502
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਫ਼ਰੀਦਕੋਟ/ਐਨ.ਈ ਬਿਊਰੋ
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟਸੁਖੀਆਂ ਦੇ ਇਕ ਡੇਰੇ ਦੇ ਮਹੰਤ ਦਿਆਲ ਦਾਸ ਦੇ ਸਾਲ 2019 ਵਿਚ ਹੋਏ ਕਤਲ ਮਾਮਲੇ ‘ਚ ਮੁਦਈ ਪੱਖ ਤੋਂ ਕਥਿਤ ਡਰਾ ਧਮਕਾ ਕੇ 50 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ 20 ਲੱਖ ਰੁਪਏ ਵਸੂਲਣ ਦੇ ਮਾਮਲੇ ਵਿਚ ਬੀਤੇ ਕੱਲ ਫ਼ਰੀਦਕੋਟ ਪੁਲਿਸ ਨੇ ਥਾਣਾ ਸਦਰ ਕੋਟਕਪੂਰਾ ਵਿਖੇ ਫ਼ਰੀਦਕੋਟ ਦੇ ਐਸ.ਪੀ. ਗਗਨੇਸ਼ ਕੁਮਾਰ, ਡੀ.ਐਸ.ਪੀ. ਸੁਸ਼ੀਲ ਕੁਮਾਰ ਅਤੇ ਸਬ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਸਮੇਤ ਕੁੱਲ 5 ਲੋਕਾਂ ਵਿਰੁਧ ਮੁਕੱਦਮਾਂ ਨੰਬਰ 64 ਦਰਜ ਕੀਤਾ ਗਿਆ ਸੀ। ਜਿਸ ਸਬੰਧੀ ਅੱਜ ਜਾਣਕਾਰੀ ਦਿੰਦਿਆ ਐਸ.ਐਸ.ਪੀ. ਫ਼ਰੀਦਕੋਟ ਹਰਜੀਤ ਸਿੰਘ ਨੇ ਦਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਤਿੰਨਾਂ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕਰ ਦਿਤਾ ਗਿਆ ਹੈ। ਇਸ ਮਾਮਲੇ ਵਿਚ ਕਿਸੇ ਦੀ ਵੀ ਗ੍ਰਿਫ਼ਤਾਰੀ ਸਬੰਧੀ ਅਜੇ ਕੁਝ ਵੀ ਸਾਫ਼ ਨਹੀਂ ਹੋ ਸਕਿਆ।
ਪੁਲਿਸ ਨੇ ਐਫ.ਆਈ.ਆਰ ਦਰਜ ਕਰਕੇ ਅਗਲੇਰੀ ਕਾਰਵਾਈ ਮਾਮਲਾ ਕੀਤਾ ਵਿਜੀਲੈਸ ਦੇ ਹਵਾਲੇ
ਇਸ ਪੂਰੇ ਮਾਮਲੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਗੱਲ ਕਰਦਿਆਂ ਦੱਸਿਆ ਕਿ ਪਿੰਡ ਕੋਟ ਸੁਖੀਆਂ ਦੇ ਡੇਰੇ ਦੇ ਸੇਵਾਦਾਰ ਸੰਤ ਦਿਆਲ ਦਾਸ ਦੇ ਕਤਲ ਮਾਮਲੇ ਵਿਚ ਮੁਦਈ ਪੱਖ ਨੇ ਵਿਸੇਸ਼ ਜਾਂਚ ਟੀਮ ‘ਤੇ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਵਲੋਂ ਆਈ.ਜੀ. ਫ਼ਰੀਦਕੋਟ ਦੇ ਨਾਮ ਪਰ ਮੁਦਈ ਪੱਖ ਤੋਂ 50 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਤਿੰਨ ਪੁਲਿਸ ਅਧਿਕਾਰੀਆਂ ਐਸ.ਪੀ., ਡੀ.ਐਸ.ਪੀ. ਅਤੇ ਐਸ.ਆਈ. ਨੇ ਕੁਝ ਪੈਸੇ ਵੀ ਵਸੂਲੇ ਸਨ। ਉਨ੍ਹਾਂ ਦਸਿਆ ਕਿ ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਚ ਮੁਕੱਦਮਾ ਨੰਬਰ 64 ਦਰਜ ਕੀਤਾ ਗਿਆ ਹੈ ਅਤੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਤੁਰਤ ਬਦਲੀ ਕਰ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪੁਲਿਸ ਨੇ ਐਫ.ਆਈ.ਆਰ ਦਰਜ ਕਰ ਲਈ ਹੈ ਅਤੇ ਮਾਮਲਾ ਹੁਣ ਵਿਜੀਲੈਂਸ ਹਵਾਲੇ ਕਰ ਦਿਤਾ ਗਿਆ ਹੈ, ਅਗਲੀ ਕਾਰਵਾਈ ਵਿਜੀਲੈਂਸ ਵਿਭਾਗ ਵਲੋਂ ਕੀਤੀ ਜਾਵੇਗੀ।