Total views : 5507129
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ(ਰਜਿ.) ਅੰਮ੍ਰਿਤਸਰ ਵੱਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦਾ 119ਵਾਂ ਜਨਮ ਦਿਨ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸਹਿਜ ਪਾਠ ਅਤੇ ਸੁਖਮਨੀ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਜਸਬੀਰ ਸਿੰਘ, ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਅਤੇ ਪਿੰਗਲਵਾੜਾ ਪਰਿਵਾਰ ਦੇ ਬੱਚਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਗਤ ਪੂਰਨ ਸਿੰਘ ਜੀ ਦੀਆਂ ਜੀਵਨ ਅਤੇ ਮਨੁੱਖਤਾ ਭਲਾਈ ਪ੍ਰਤੀ ਕੀਤੇ ਕਾਰਜਾਂ ਨੂੰ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਵੱਲੋਂ ਕਵੀਸ਼ਰੀ, ਭਾਸ਼ਣ ਦੇ ਰੂਪ ਵਿੱਚ ਸੁਣਾ ਕੇ ਪੰਡਾਲ ਵਿੱਚ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਪ੍ਰੋਗਰਾਮ ਵਿਚ ਸ.ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ ਸਭਾ, ਕੁੰਵਰ ਵਿਜੈ ਪ੍ਰਤਾਪ ਸਿੰਘ, ਐੱਮ. ਐੱਲ.ਏ., ਬੀਬੀ ਜੀਵਨਜੋਤ ਕੌਰ ਐੱਮ.ਐੱਲ਼.ਏ., ਸ. ਗੁਰਜੀਤ ਸਿੰਘ ਔਜਲਾ, ਮੈਂਬਰ ਪਾਰਲੀਮੈਂਟ, ਬੀਬੀ ਜਗੀਰ ਕੌਰ (ਮਾਤਾ ਗੁਰਜੀਤ ਸਿੰਘ ਔਜਲਾ), ਡਾ.ਮਹਿਲ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ(ਅੰਮ੍ਰਿਤਸਰ), ਪ੍ਰਿੰਸੀਪਲ ਇੰਦਰਜੀਤ ਸਿੰਘ ਗੱਗੋਆਣੀ, ਸ. ਗੁਰਚਰਨ ਸਿੰਘ ਨੁਰਪੂਰ, ਉਚੇਚੇ ਤੋਰ ’ਤੇ ਹਾਜ਼ਰ ਹੋਏ। ਇਸ ਪ੍ਰੋਗਰਾਮ ਵਿੱਚ ਆਈਆਂ ਹੋਈਆਂ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ ਅਤੇ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਬਾਰੇ ਜਾਣਕਾਰੀ ਦਿੱਤੀ ਗਈ। ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਚੌਂਕ ਵਿੱਚ ਭਗਤ ਜੀ ਦਾ ਮੁਜੱਸਮਾ ਲਾਉਣ ਦਾ ਐਲਾਨ ਕੀਤਾ ਗਿਆ। ਇਸ ਚੌਂਕ ਦੀ ਉਸਾਰੀ ਤੇ ਆਉਣ ਵਾਲਾ ਪੂਰਾ ਖਰਚਾ ਉਹਨਾਂ ਵੱਲੋਂ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਜੋ ਅੱਜ ਮਨਾਇਆ ਜਾ ਰਿਹਾ ਹੈ, ਅੱਜ ਲੋੜ ਹੈ ਲੁਕਾਈ ਨੂੰ ਭਗਤ ਪੂਰਨ ਸਿੰਘ ਜੀ ਦੇ ਦਿਖਾਏ ਰਾਹਾਂ ’ਤੇ ਚੱਲਣ ਦੀ ਤਾਂ ਜੋ ਦੁਨੀਆਂ ਦੀ ਭਲਾਈ ਹੋ ਸਕੇ। ਇਸ ਮੌਕੇ ਡਾ ਇੰਦਰਜੀਤ ਕੌਰ ਵਲੋ. ਸੰਗਤਾਂ ਨਾਲ ਭਗਤ ਪੂਰਨ ਸਿੰਘ ਨਾਲ ਬਿਤਾਏ ਪਲਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਹਾ ਕਿ ਭਗਤ ਜੀ ਦੀ ਜ਼ਿੰਦਗੀ ਦੀ ਉਹਨਾਂ ਉਪਰ ਡੂੰਘੀ ਛਾਪ ਹੈ।
ਇਸ ਮੌਕੇ ਵਿੱਚ ਡਾ. ਜਗਦੀਪਕ ਸਿੰਘ ਮੈਂਬਰ, ਸ੍ਰ. ਮੁਖਤਾਰ ਸਿੰਘ ਆਨਰੇਰੀ ਸਕੱੱਤਰ, ਸ੍ਰ. ਰਾਜਬੀਰ ਸਿੰਘ ਮੈਂਬਰ, ਸ੍ਰ. ਹਰਜੀਤ ਸਿੰਘ ਅਰੋੜਾ ਮੈਂਬਰ, ਬੀਬੀ ਪ੍ਰੀਤਇੰਦਰ ਕੌਰ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਬੀਬੀ ਗੁਰਦੀਪ ਕੌਰ ਬਾਵਾ, ਸ. ਪਰਮਿੰਦਰਜੀਤ ਸਿੰਘ ਭੱਟੀ, ਸਹਿ ਪ੍ਰਸ਼ਾਸ਼ਕ, ਬੀਬੀ ਸੁਰਿੰਦਰ ਕੌਰ ਭੱਟੀ, ਸ. ਬਖਸ਼ੀਸ਼ ਸਿੰਘ ਪ੍ਰਸ਼ਾਸਕ ਮਾਨਾਂਵਾਲਾ (ਰਿਟਾ.ਡੀ.ਐੱਸ.ਪੀ), ਬੀਬੀ ਹਰਮਿੰਦਰ ਕੌਰ, ਸ੍ਰ. ਜੈ. ਸਿੰਘ ਸਹਿ ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ, ਸ. ਮਨਮੋਹਨ ਸਿੰਘ, ਸਾਬਕਾ ਐਗਜੈਕਟਿਵ ਅਫ਼ਸਰ, ਡਾ. ਤਰੁਨਜੀਤ ਸਿੰਘ, ਸ.ਕੁਲਵੰਤ ਸਿੰਘ ਅਣਖੀ, ਸ੍ਰ. ਰਜਿੰਦਰਪਾਲ ਸਿੰਘ ਡਾਇਰੈਕਟਰ ਗੂੰਗੇ-ਬੋਲਿਆਂ ਦਾ ਸਕੂਲ, ਸ੍ਰ. ਗੁਰਨੈਬ ਸਿੰਘ ਵਿੱਦਿਅਕ ਸਲਾਹਕਾਰ, ਸ੍ਰ. ਨਰਿੰਦਰਪਾਲ ਸਿੰਘ ਸੋਹਲ, ਸ਼੍ਰੀ. ਯੋਗੇਸ਼ ਸੂਰੀ, ਸ਼੍ਰੀ ਤਿਲਕ ਰਾਜ ਜਨਰਲ ਮੈਨੇਜਰ, ਬੀਬੀ ਹਰਤੇਜਪਾਲ ਕੌਰ, ਗੁਰਿੰਦਰ ਸਿੰਘ ਪ੍ਰਿੰਟਵੈੱਲ, ਸ੍ਰ. ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਐੱਨ.ਸੀ.ਸੀ ਗਰੁੱਪ (ਸਰਕਾਰੀ ਸੈਕੰਡਰੀ ਛੇਹਰਟਾ) ਅਤੇ ਭਗਤ ਪੂਰਨ ਸਿੰਘ ਆਦਰਸ਼ ਸਕੂਲ ਦੇ ਵਿਿਦਆਰਥੀ ਅਤੇ ਕਈ ਹੋਰ ਸਖਸ਼ੀਅਤਾਂ ਉਚੇਚੇ ਤੌਰ ਤੇ ਹਾਜ਼ਿਰ ਸਨ । ਇਸ ਮੌਕੇ ਮੰਚ ਦਾ ਸੰਚਾਲਨ ਮਾਸਟਰ ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਦੁਆਰਾ ਸੁਚੱਜੇ ਢੰਗ ਨਾਲ ਕੀਤਾ ਗਿਆ ।