ਸਿੱਖਿਆ ਵਿਭਾਗ ਨੇ ਵੱਖ ਵੱਖ ਸਕੂਲਾਂ ਅਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਵਿੱਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

4675997
Total views : 5508048

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਜਸਕਰਨ ਸਿੰਘ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਸਕੂਲਾਂ ਅਤੇ ਸਿੱਖਿਆ ਵਿਭਾਗ ਦੇ ਦਫ਼ਤਰਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।

ਸਮੂਹ ਸਕੂਲਾਂ ਅਤੇ ਦਫਤਰਾਂ ਦੇ ਸਟਾਫਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਉਤਸ਼ਾਹ ਦਿਖਾਉੰਦੇ ਹੋਏ ਇਸ ਦਿਹਾੜੇ ਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਬਾਰੇ ਪ੍ਰਣ ਲਿਆ।

ਜਿਲ੍ਹਾ ਸਿੱਖਿਆ ਅਫ਼ਸਰ (ਐ:ਸਿ) ਅੰਮ੍ਰਿਤਸਰ ਸ੍ਰੀ ਰਾਜੇਸ਼ ਸ਼ਰਮਾ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ( ਐ:ਸਿ) ਅੰਮ੍ਰਿਤਸਰ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਨੇ ਦਫ਼ਤਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਅੰਮ੍ਰਿਤਸਰ-1, ਅੰਮ੍ਰਿਤਸਰ-3, ਸਰਕਾਰੀ ਐਲੀਮੈਂਟਰੀ ਸਕੂਲ ਸ਼ਰੀਫ਼ਪੂਰਾ (ਲੜਕੇ)ਸਰਕਾਰੀ ਐਲੀਮੈਂਟਰੀ ਸਕੂਲ ਚੱਬਾ, ‘ਪਹਿਲ’ ਸਕੂਲ ਕਰਮਪੂਰਾ ਵਿੱਖੇ ਵਿਸ਼ਵ ਵਾਤਾਵਰਣ ਦਿਵਸ ਪੌਦੇ ਲਗਾ ਕੇ ਮਨਾਇਆ ਗਿਆ। ਸਮੂਹ ਸਟਾਫ਼ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ਨੂੰ ਸੰਭਾਲਣ ਸਬੰਧੀ ਸਹੁੰ ਵੀ ਚੁਕਾਈ ਗਈ। ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘਪੀ.ਟੀ.ਆਈ ਬਲਕਾਰ ਸਿੰਘਸੀ.ਐਚ.ਟੀ. ਅਰਵਿੰਦ ਕੁਮਾਰ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਰਜਿੰਦਰ ਸਿੰਘਮੁਨੀਸ਼ ਕੁਮਾਰਹਰਪ੍ਰੀਤ ਸਿੰਘਰੋਹਿਤ ਦੇਵ ਮਲਕੀਤ ਸਿੰਘਆਈ.ਈ.ਆਰ.ਟੀ ਸੁਖਰਾਜ ਸਿੰਘ ਅਤੇ ਵਿਦਿਆਰਥੀਆਂ ਦੇ ਨਾਲ ਉਹਨਾਂ ਦੇ ਮਾਪੇ ਮੌਕੇ ਤੇ ਹਾਜਰ ਸਨ।

Share this News