Total views : 5510104
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਅਕਾਲ ਤਖ਼ਤ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਵਰ੍ਹੇਗੰਢ ਨੂੰ ਸਮਰਪਤ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ-ਸਿੰਘਣੀਆਂ ਦੀ ਯਾਦ ਨੂੰ ਸਮਰਪਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਇਕਜੁਟ ਹੋਣ ਦਾ ਸੱਦਾ ਦਿਤਾ।ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੂਰਜ ਪੱਛਮ ਤੋਂ ਚੜ੍ਹ ਸਕਦੈ ਪਰ ਸਿੱਖ ਕੌਮ 1984 ਨੂੰ ਕਦੇ ਨਹੀਂ ਭੁੱਲ ਸਕਦੇ।
ਅਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਂ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਅਤੇ ਆਪਣੇ ਆਪਸੀ ਮਤਭੇਦ ਭੁਲਾਉਣ ਦਾ ਸੱਦਾ ਦਿੱਤਾ।
ਕਿਹਾ, ਸੂਰਜ ਪੱਛਮ ਤੋਂ ਚੜ੍ਹ ਸਕਦੈ ਪਰ ਸਿੱਖ ਕੌਮ 1984 ਨੂੰ ਕਦੇ ਨਹੀਂ ਭੁੱਲ ਸਕਦੇ
ਉਹਨਾਂ ਇਹ ਵੀ ਕਿਹਾ ਕਿ ਜਾਣ ਬੁੱਝ ਕੇ ਇਕ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਕਿ ਪੰਜਾਬ ਵਿਚ ਸਿੱਖ ਘੱਟ ਗਿਣਤੀ ਵਿਚ ਰਹਿ ਗਏ ਹਨ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਪਿੰਡਾਂ ਵਿਚ ਕਾਫਲੇ ਬੰਨ ਕੇ ਤੁਰੀਏ। ਉਹਨਾਂ ਕਿਹਾ ਕਿ ਨਸ਼ਿਆਂ ਰਾਹੀਂ ਸਾਡੀ ਪੀੜੀ ਨੂੰ ਖਤਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੇ ਸਾਡੇ ਤੋਂ ਦੂਰ ਹੋ ਚੁੱਕੇ ਹਨ, ਪਤਿਤ ਹੋ ਚੁੱਕੇ ਹਨ, ਨਸ਼ਿਆਂ ਵਿਚ ਗ੍ਰਸਤ ਹੋ ਚੁੱਕੇ ਹਨ, ਉਹਨਾਂ ਨੂੰ ਮੁੜ ਮੋੜ ਕੇ ਲਿਆਈਏ ਤੇ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੋੜੀਏ।
ਉਹਨਾਂ ਸਿੱਖਾਂ ਨੂੰ ਕਿਹਾ ਕਿ ਉਹ ਆਪਣੇ ਆਪ ਨੂੰ ਨਾਮ ਬਾਣੀ ਨਾਲ ਜੋੜਨ ਅਤੇ ਸਿੱਖ ਸ਼ਕਤੀ ਸੰਭਾਲਣ ਤਾਂ ਸਾਨੂੰ ਸਰਕਾਰਾਂ ਤੋਂ ਕੋਈ ਭੀਖ ਮੰਗਣ ਦੀ ਲੋੜ ਨਹੀਂ ਹੈ ਤੇ ਜੋ ਸਾਡੇ ਦਿਲਾਂ ਵਿਚ ਹੈ, ਅਸੀਂ ਆਪ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਜੇਕਰ ਸਿੱਖ ਸ਼ਕਤੀ ਇਕੱਠੀ ਹੋ ਜਾਵੇ ਤਾਂ ਅਸੀਂ ਸਰਕਾਰਾਂ ਨੂੰ ਝੁਕਾ ਸਕਦੇ ਹਾਂ। ਉਹਨਾਂ ਕਿਹਾ ਕਿ ਸਾਨੂੰ ਸਮਾਜਿਕ, ਧਾਰਮਿਕ, ਰਾਜਨੀਤਕ ਤੇ ਆਰਥਿਕ ਤੌਰ ’ਤੇ ਮਜ਼ਬੂਤ ਹੋਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਜਿੰਨਾ ਸਾਨੂੰ 1984 ਯਾਦ ਕਰਵਾਇਆ ਜਾਵੇਗਾ, ਸਿੱਖ ਕੌਮ ਉਨੀ ਮਜ਼ਬੂਤ ਹੋਵੇਗੀ।