ਸਰਵਨ ਸਿੰਘ ਧੁੰਨ ਵਿਧਾਨ ਸਭਾ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਹੋਣਗੇ ਚੇਅਰਮੈਨ

4729652
Total views : 5597792

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2023-24 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਖੇਤੀਬਾੜੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਕਮੇਟੀ ਦੇ ਚੇਅਰਮੈਨ

ਵਿਧਾਨ ਸਭਾ ਹਲਕਾ ਖੇਮਕਰਨ ਦੇ ਵਧਾਇਕ ਸ੍ਰੀ ਸਰਵਨ ਸਿੰਘ ਧੁੰਨ ਹੋਣਗੇ ਜਦਕਿ ਮੈਂਬਰਾਂ ਵਿੱਚ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ, ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਸ੍ਰੀ ਹਰਮੀਤ ਸਿੰਘ ਪਠਾਨਮਾਜਰਾ, ਸ੍ਰੀ ਫੌਜਾ ਸਿੰਘ, ਸ੍ਰੀ ਜਗਤਾਰ ਸਿੰਘ ਦਿਆਲਪੁਰਾ, ਸ੍ਰੀ ਗੁਰਦਿੱਤ ਸਿੰਘ ਸੇਖੋਂ, ਸ੍ਰੀ ਰਣਬੀਰ ਸਿੰਘ, ਸ੍ਰੀ ਜਸਵੀਰ ਸਿੰਘ ਰਾਜਾ ਗਿੱਲ, ਡਾ. ਰਾਜ ਕੁਮਾਰ, ਸ੍ਰੀ ਸੰਦੀਪ ਜਾਖੜ ਅਤੇ ਸ੍ਰੀ ਮਨਪ੍ਰੀਤ ਸਿੰਘ ਇਆਲੀ ਨੂੰ ਸ਼ਾਮਲ ਕੀਤਾ ਗਿਆ ਹੈ।

Share this News