ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਨਿਸ਼ਾਨ ਸਿੰਘ ਡਿਆਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

4677856
Total views : 5511298

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਕਰਨ ਸਿੰਘ,ਲਾਲੀ ਕੈਰੋ

ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਵ੍ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੇ ਅਤੇ ਬੁਹਤ ਹੀ ਸਤਿਕਾਰਯੋਗ ਨਿਸ਼ਾਨ ਸਿੰਘ ਡਿਆਲ ਰਾਜਪੂਤਾਂ (70) ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨਾਂ ਦੇ ਪ੍ਰੀਵਾਰ ਨਾਲ ਦੁੱਖ ਸਾਬਕਾ ਕਰਦਿਆ ਸਬਾਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨਿਸ਼ਾਨ ਸਿੰਘ ਡਿਆਲ ਰਾਜਪੂਤਾਂ ਬਹੁਤ ਹੀ ਨੇਕ ਅਤੇ ਹਰ ਇੱਕ ਨੂੰ ਪਹਿਲੀ ਮੁਲਾਕਾਤ ਵਿਚ ਆਪਣਾ ਬਣਾ ਲੈਣ ਵਾਲੇ ਇਨਸਾਨ ਸਨ। ਨਿਸ਼ਾਨ ਸਿੰਘ ਡਿਆਲ ਰਾਜਪੂਤਾਂ ਦੇ ਸਵਰਗਵਾਸ ਹੋਣ ਦੀ ਖ਼ਬਰ ਸੁਣ ਕੇ ਮਨ ਬਹੁਤ ਦੁੱਖੀ ਹੋਇਆ।

ਬੀਤੇ ਦਿਨ ਉਹਨਾਂ ਦੇ ਗ੍ਰਹਿ ਪਿੰਡ ਡਿਆਲ ਰਾਜਪੂਤਾਂ ਵਿਖੇ ਪਹੁੰਚ ਕੇ ਉਹਨਾਂ ਦੇ ਪਰਿਵਾਰਕ ਮੈਂਬਰ ਪਿਤਾ ਕਰਮ ਸਿੰਘ, ਉਹਨਾਂ ਦੇ ਭਰਾ ਭਗਵੰਤ ਸਿੰਘ, ਸਤਨਾਮ ਸਿੰਘ, ਉਹਨਾਂ ਦੀ ਧਰਮਪਤਨੀ ਕੁਲਵੰਤ ਕੌਰ, ਉਹਨਾਂ ਦੇ ਸਪੁੱਤਰ ਰਣਜੀਤ ਸਿੰਘ, ਦਲਜੀਤ ਸਿੰਘ, ਸਰਬਜੀਤ ਸਿੰਘ ਅਤੇ ਬਾਕੀ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਨਿਸ਼ਾਨ ਸਿੰਘ ਜੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਕੀ ਗੁਰੂ ਸਾਹਿਬ ੳਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਤਰਨਤਾਰਨ, ਗਿਆਨ ਸਿੰਘ ਸ਼ਾਹਬਾਜਪੁਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦਿਲਬਾਗ ਸਿੰਘ ਸਾਬਕਾ ਸਰਪੰਚ ਗੁਲਾਲੀਪਰ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਮੰਮਣਕੇ , ਰਨਜੀਤ ਸਿੰਘ ਰਾਣਾ ਸਾਬਕਾ ਸਰਪੰਚ ਡਿਆਲ ਰਾਜਪੂਤਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Share this News