Total views : 5511244
Total views : 5511244
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਰਣਜੀਤ ਸਿੰਘ ਰਾਣਾ
ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ” ਦ ਪੰਜਾਬ ਪ੍ਰਜਰਵੇਸਨ ਆਫ ਸਬ-ਸਾਇਲ ਵਾਟਰ ਐਕਟ 2009 ” ਤਹਿਤ ਕੋਈ ਵੀ ਕਿਸਾਨ 14 ਜੂਨ ਤੋ ਪਹਿਲਾਂ ਝੋਨੇ ਦੀ ਬਿਜਾਈ ਨਹੀਂ ਕਰ ਸਕਦਾ। ਜਿਸ ਤਹਿਤ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਧੀਰੋਵਾਲ ਦੇ ਕਿਸਾਨ ਗੁਰਮੇਜ ਸਿੰਘ ਪੁੱਤਰ ਸੋਹਨ ਸਿੰਘ ਅਤੇ ਦਲਜੀਤ ਸਿੰਘ ਪੁੱਤਰ ਸੋਹਨ ਸਿੰਘ ਨੇ 2 ਏਕੜ ਵਿੱਚ ਅਗੇਤੇ ਝੋਨੇ ਦੀ ਬਿਜਾਈ ਕੀਤੀ ਹੈ।
ਡਾ. ਕ੍ਰਿਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੇ ਖੇਤੀਬਾੜੀ ਦਫਤਰ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਟੀਮ ਨੇ ਤਰੁੰਤ ਐਕਸ਼ਨ ਲੈਦੇ ਹੋਏ ਸਬੰਧਿਤ ਕਿਸਾਨਾ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਨੋਟਿਸ ਦਿੱਤਾ। ਜਿਸ ਦੇ ਸਬੰਧ ਵਿੱਚ ਕਿਸਾਨਾ ਨੇ ਆਪਣੀ ਗਲਤੀ ਮੰਨਦੇ ਹੋਏ 2 ਏਕੜ ਵਿੱਚ ਲਗਾਇਆ ਝੋਨਾ ਖੇਤੀਬਾੜੀ ਟੀਮ ਦੀ ਮੌਜੂਦਗੀ ਵਿੱਚ ਵਹਾਇਆ ਗਿਆ।
ਇਸ ਮੌਕੇ ਪਰਮਬੀਰ ਸਿੰਘ ਕਾਹਲੋ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਹਰਿੰਦਰ ਸਿੰਘ ਰਿਆੜ ਖੇਤੀਬਾੜੀ ਵਿਸਥਾਰ ਅਫਸਰ, ਸ੍ਰੀ ਮਨਪ੍ਰੀਤ ਸਿੰਘ ਅਤੇ ਗੁਰਿੰਦਰਬੀਰ ਸਿੰਘ ਮੌਜੂਦ ਸਨ।