





Total views : 5596753








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਥਾਣਾ ਸੁਲਤਾਨਵਿੰਡ ਦੇ ਮੁੱਖ ਅਫਸਰ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਦੀ ਨਿਗਰਾਨੀ ਹੇਠ ਏ.ਐਸ.ਆਈ ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਸੂਚਨਾਂ ਦੇ ਆਧਾਰ ਤੇ ਗਸਤ ਦੌਰਾਨ ਨੇੜੇ ਪੁਲ ਤਾਰਾ ਵਿਖੇ ਨਾਕਾਬੰਦੀ ਕਰਕੇ ਵਹਿਕਲਾ ਦੀ ਚੈਕਿੰਗ ਕਰਦੇ ਸਮੇਂ ਦੋਸ਼ੀ ਗਲਜਿੰਦਰ ਸਿੰਘ ਨੂੰ ਸਮੇਤ ਚੋਰੀ ਦੇ ਮੋਟਰਸਾਈਕਲ ਸਪਲੈਡਰ ਰੰਗ ਸਿਲਵਰ ਬਿਨਾ ਨੰਬਰੀ ਕਾਬੂ ਕੀਤਾ ਗਿਆ।
ਦੋਰਾਨੇ ਤਫਤੀਸ਼ ਬਰੀਕੀ ਨਾਲ ਪੁੱਛਗਿੱਛ ਕਰਨ ਤੇ ਗ੍ਰਿਫਤਾਰ ਦੋਸ਼ੀ ਦੇ ਇੰਕਸ਼ਾਫ਼ ਤੇ 05 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਤਫ਼ਤੀਸ਼ ਜਾਰੀ ਹੈ।ਗ੍ਰਿਫਤਾਰ ਦੋਸ਼ੀ ਗਲਜਿੰਦਰ ਸਿੰਘ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 04 ਮੁੱਕਦਮੇ ਦਰਜ ਰਜਿਸਟਰ ਹਨ।