ਵਿਜ਼ੀਲੈਂਸ ਚੀਫ ਵਰਿੰਦਰ ਕੁਮਾਰ ਆਈਪੀਐਸ ਨੂੰ ਪੰਜਾਬ ਸਰਕਾਰ ਨੇ ਇੰਟੈਲੀਜੈਂਸ ਚੀਫ਼ ਦਾ ਵੀ ਸੌਪਿਆਂ ਚਾਰਜ

4729155
Total views : 5596826

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸੁਖਮਿੰਦਰ ਸਿੰਘ ‘ਗੰਡੀ ਵਿੰਡ’

ਪੰਜਾਬ ਸਰਕਾਰ ਨੇ ਹੁਣ ਪੰਜਾਬ ਇੰਟੈਲੀਜੈਂਸ ਮੁਖੀ ਦਾ ਚਾਰਜ ਵਿਜੀਲੈਂਸ ਮੁਖੀ ਆਈਪੀਐਸ ਵਰਿੰਦਰ ਕੁਮਾਰ ਨੂੰ ਸੌਂਪ ਦਿੱਤਾ ਹੈ। ਉਹ ਇਕੱਲੇ ਹੀ ਦੋਵਾਂ ਇਕਾਈਆਂ ਦੇ ਮੁਖੀ ਦੀ ਜ਼ਿੰਮੇਵਾਰੀ ਸੰਭਾਲਣਗੇ।

ਇਸ ਤੋਂ ਸਪਸ਼ਟ ਹੈ ਕਿ ਮਾਨਯੋਗ ਪੰਜਾਬ ਸਰਕਾਰ ਇੰਟੈਲੀਜੈਂਸ ਚੀਫ਼ ਦਾ ਚਾਰਜ ਆਈਪੀਐਸ ਵਰਿੰਦਰ ਕੁਮਾਰ ਤੋਂ ਇਲਾਵਾ ਕਿਸੇ ਹੋਰ ਅਧਿਕਾਰੀ ਨੂੰ ਨਹੀਂ ਦੇਣਾ ਚਾਹੁੰਦੀ।ਦਰਅਸਲ ਪੰਜਾਬ ‘ਚ ‘ਆਪ’ ਸਰਕਾਰ ਦੇ ਸੱਤਾ ‘ਚ ਆਉਂਦੇ ਹੀ ਵਿਜੀਲੈਂਸ ਯੂਨਿਟ ਨੂੰ ਮਜ਼ਬੂਤ ​​ਕਰ ਦਿੱਤਾ ਗਿਆ ਸੀ। ਹਰ ਵੱਡੇ ਮਾਮਲੇ ਵਿੱਚ ਵਿਜੀਲੈਂਸ ਦੀ ਕਾਰਵਾਈ ਦੇਖਣ ਨੂੰ ਮਿਲੀ। ਛੋਟੇ-ਛੋਟੇ ਮੁਲਜ਼ਮਾਂ ਤੋਂ ਲੈ ਕੇ ਸਾਬਕਾ ਮੰਤਰੀਆਂ ਤੇ ਆਗੂਆਂ ਤੱਕ ਨੂੰ ਪੰਜਾਬ ਵਿਜੀਲੈਂਸ ਨੇ ਸਲਾਖਾਂ ਪਿੱਛੇ ਡੱਕ ਦਿੱਤਾ ਹੈ। 

Share this News