ਥਾਣਾ ਇਸਲਾਮਾਬਾਦ ਵੱਲੋਂ ਪੇਸ਼ਾਵਰਾਨਾਂ ਨਸ਼ਾ ਤੱਸਕਰ 10,800 ਨਸ਼ੀਲੀਆ ਗੋਲੀਆਂ ਸਮੇਤ ਕਾਬੂ

4675792
Total views : 5507724

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ / ਗੁਰਨਾਮ ਸਿੰਘ ਲਾਲੀ

 ਪੁਲਿਸ  ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਤੱਸਕਰਾਂ ਖਿਲਾਫ਼ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ਼੍ਰੀ ਮਹਿਤਾਬ ਸਿੰਘ,ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-1, ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੀ ਸੁਰਿੰਦਰ ਸਿੰਘ, ਪੀ.ਪੀ.ਐਸ, ਏ.ਸੀ.ਪੀ ਕੇਂਦਰੀ,ਦੀ ਨਿਗਰਾਨੀ ਹੇਠ ਇੰਸਪੈਕਟਰ ਮੋਹਿਤ ਕੁਮਾਰ, ਮੁੱਖ ਅਫਸਰ ਥਾਣਾ ਇਸਲਾਮਾਬਾਦ ਦੀ ਪੁਲਿਸ ਪਾਰਟੀ ਸਬ-ਇੰਸਪੈਕਟਰ ਜਗਬੀਰ ਸਿੰਘ ਇੰਚਾਂਰਜ਼ ਪੁਲਿਸ ਚੌਕੀ ਕੋਟ ਖਾਲਸਾ ਸਮੇਤ ਸਾਥੀ ਕਮਰਚਾਰੀਆਂ ਵੱਲੋਂ ਸੂਚਨਾਂ ਦੇ ਅਧਾਰ ਤੇ (ਨੇੜੇ ਬੋਹੜੀ ਸਾਹਿਬ ਗੁਰਦੁਆਰਾ) ਦੋਸ਼ੀ ਸੰਨੀ ਪੁੱਤਰ ਨਰੇਸ਼ ਕੁਮਾਰ ਵਾਸੀ ਮਕਾਨ ਨੰਬਰ 114/116 ਗਲੀ ਨੰਬਰ 08 ਗੁਰੂ ਨਾਨਕਪੁਰਾ ਕੋਟ ਖਾਲਸਾ ਅੰਮ੍ਰਿਤਸਰ ਨੂੰ ਕਾਬੂ ਕਰਕੇ

ਇਸ ਪਾਸੋਂ 10,800 ਨਸ਼ੀਲੀਆਂ ਗੋਲੀਆਂ ਸਮੇਤ 01 ਐਕਟਿਵਾ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਸੰਨੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਬਾਰੀਕੀ ਨਾਲ ਪਤਾ ਕੀਤਾ ਜਾਵੇਗਾ। ਦੌਰਾਨੇ ਤਫਤੀਸ਼ ਪਤਾ ਲੱਗਾ ਕਿ ਗ੍ਰਿਫ਼ਤਾਰ ਦੋਸ਼ੀ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਨੂੰ ਸਹਾਰਨਪੁਰ (ਯੂ.ਪੀ) ਤੋਂ ਲਿਆ ਕੇ ਵੇਚਣ ਦਾ ਧੰਦਾ ਕਰਦਾ ਰਿਹਾ ਹੈ।

Share this News