Total views : 5506858
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਅਪ੍ਰੈਂਟਿਸਸ਼ਿਪ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸ਼ਹਿਰ ਦੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਪਾਸ ਆਊਟ ਵਿਦਿਆਰਥੀਆਂ ਨੇ ਭਾਗ ਲਿਆ।ਇਸ ਕੈਂਪ ਵਿੱਚ ਮੁੱਖ ਮਹਿਮਾਨ ਸ੍ਰੀ ਸੰਦੀਪ ਰਿਸ਼ੀ ਆਈ.ਏ.ਐਸ, ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਸਨ। ਅਤੇ ਵਿਸ਼ੇਸ਼ ਮਹਿਮਾਨ ਸ੍ਰੀ ਵਿਕਰਮਜੀਤ ਪੀ.ਸੀ.ਐਸ ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਜਨਰੇਸ਼ਨ ਸਨ।
ਇਸ ਮੌਕੇ ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤਕਨੀਕੀ ਸਿੱਖਿਆ ਪ੍ਰਤੀ ਬਹੁਤ ਗੰਭੀਰ ਹੈ ਅਤੇ ਲੋਕਾਂ ਨੂੰ ਅੱਜ ਦੇ ਸਮੇਂ ਵਿੱਚ ਕਿੱਤਾ ਮੁਖੀ ਕੋਰਸਾਂ ਨਾਲ ਸਿੱਖਿਅਤ ਹੋਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਹੁਨਰਮੰਦ ਬਣ ਸਕਣ ਅਤੇ ਗਿਆਨ ਪ੍ਰਾਪਤ ਕਰਦੇ ਹੋਏ ਦੇਸ਼ ਦੇ ਚੰਗੇ ਨਾਗਰਿਕ ਬਣ ਸਕਣ। ਇਸ ਮੌਕੇ ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਜੀ ਦਾ ਪੂਰਾ ਧਿਆਨ ਇਸ ਪਾਸੇ ਹੈ ਕਿ ਕੋਈ ਵੀ ਵਿਦਿਆਰਥੀ ਆਈ ਟੀ ਕੋਰਸ ਪੂਰਾ ਕਰਨ ਤੋਂ ਬਾਅਦ ਖਾਲੀ ਨਾ ਰਹੇ ਅਤੇ ਆਪਣਾ ਕੰਮ ਜਾਂ ਨੌਕਰੀ ਕਰ ਸਕੇ।ਇਸ ਮੌਕੇ ਸੰਸਥਾ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।