ਖੇਤੀਬਾੜੀ ਵਿਭਾਗ ਵਲੋ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

4675020
Total views : 5506441

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ

ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂੰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਐੱਮ. ਬੀ. ਪਲਾਅ, ਬੇਲਰ, ਰੇਕ ਕਟਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ।ਉਹਨਾਂ ਕਿਹਾ ਕਿ ਇਸ ਲਈ ਚਾਹਵਾਨ ਕਿਸਾਨ ਸਬਸਿਡੀ ‘ਤੇ ਇਹ ਮਸ਼ੀਨਾਂ ਦੀ ਖਰੀਦ ਕਰਨ ਲਈ ਮਿਤੀ 15 ਜੂਨ, 2023 ਤੋਂ 15 ਜੁਲਾਈ, 2023 ਤੱਕ www.agrimachienery.pb ਸਾਈਟ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਚਾਹਵਾਨ ਕਿਸਾਨ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।

Share this News