Total views : 5505303
Total views : 5505303
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਲੁਧਿਆਣਾ/ਬਾਰਡਰ ਨਿਊਜ ਸਰਵਿਸ
ਪਚੀਦਾ ਤੋ ਪਚੀਦਾ ਮਾਮਲਿਆ ਨੂੰ ਹੱਲ ਕਰਨ ਦੇ ਮਾਹਰ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਸੂਬੇ ਦੇ ਸਭ ਤੋਂ ਵੱਡੇ ਡਾਕੇ ਦੀ ਵਾਰਦਾਤ ਨੂੰ ਹੱਲ ਕਰਨ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕਰ ਲਈ ਹੈ। ਵਾਰਦਾਤ ਨੂੰ ਅੰਜਾਮ ਸੀਐਮਸੀ ਕੰਪਨੀ ਦੇ ਮੁਲਾਜ਼ਮ ਮਨਿੰਦਰ ਸਿੰਘ ਮਨੀ ਨੇ ਆਪਣੀ ਮਹਿਲਾ ਸਾਥਣ ਮਨਦੀਪ ਕੌਰ ਨਾਲ ਮਿਲ ਕੇ ਦਿੱਤਾ ਸੀ। ਪਿਛਲੇ ਚਾਰ ਸਾਲ ਤੋਂ ਕੰਪਨੀ ਵਿਚ ਕੰਮ ਕਰ ਰਹੇ ਮਨਿੰਦਰ ਨੂੰ ਪੂਰੀ ਜਾਣਕਾਰੀ ਸੀ ਕਿ ਕੈਸ਼ ਕਿੱਥੇ ਪਿਆ ਹੁੰਦਾ ਹੈ।
ਡਾਕੂ ਹਸੀਨਾ ਨੇ 9 ਹੋਰਾਂ ਨਾਲ ਮਿਲਕੇ ਹੀ ਦਿੱਤਾ ਸੀ ਘਟਨਾ ਨੂੰ ਅੰਜਾਮ
ਕੁਝ ਮਹੀਨਿਆਂ ਦੀ ਰੇਕੀ ਤੇ ਪੁਖਤਾ ਯੋਜਨਾ ਤੋਂ ਬਾਅਦ ਮਨਦੀਪ ਕੌਰ ਅਤੇ ਮਨਜਿੰਦਰ ਸਿੰਘ ਨੇ ਆਪਣੇ ਪੰਜ-ਪੰਜ ਸਾਥੀਆਂ ਨਾਲ ਮਿਲ ਕੇ ਰਾਜਗੁਰੂ ਨਗਰ ਸਥਿਤ ਕੰਪਨੀ ਦੇ ਦਫਤਰ ਵਿਚ ਧਾਵਾ ਬੋਲਿਆ ਅਤੇ ਸੈਂਸਰ ਕੱਟਣ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਤਕਨੀਕੀ ਢੰਗ ਨਾਲ ਮਾਮਲੇ ਨੂੰ ਟਰੇਸ ਕੀਤਾ ਅਤੇ ਜੀਪੀਐਸ ਦੇ ਜ਼ਰੀਏ ਲੁਕੇਸ਼ਨ ਟਰੇਸ ਕਰਕੇ ਪੁਲਿਸ ਕੈਸ਼ ਵਾਲੀ ਵੈਨ ਤੱਕ ਪਹੁੰਚੀ । ਇਸ ਮਾਮਲੇ ਵਿੱਚ ਪੁਲਿਸ ਨੇ ਮਨਜਿੰਦਰ ਸਿੰਘ ਸਮੇਤ 5 ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ।ਮਨਦੀਪ ਸਿੱਧੂ ਨੇ ਕਿਹਾ ਕਿ, ਮਨਦੀਪ ਕੌਰ ਉਰਫ਼ ਮੋਨਾ ਬਰਨਾਲੇ ਦੀ ਰਹਿਣ ਵਾਲੀ ਹੈ ਅਤੇ ਉਹਦਾ ਪਤੀ ਵੀ ਇਸ ਕੇਸ ਵਿਚ ਸ਼ਾਮਲ ਹੈ। ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਮਨਦੀਪ ਕੌਰ ਉਸ ਦੇ ਪਤੀ ਅਤੇ ਬਾਕੀ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਨਦੀਪ ਕੌਰ ਅਤੇ ਉਸ ਦੇ ਪਤੀ ਨੂੰ ਗ੍ਰਿਫਤਾਰ ਕਰਨ ਲਈ ਐਲਓਸੀ ਜਾਰੀ ਕਰ ਦਿੱਤੀ ਗਈ ਹੈ।
Post Views:
228