ਪਤਨੀ ਨੇ ਹੀ ਮਾਰ ਮੁਕਾਇਆ ਸਿਰ ਦਾ ਸਾਂਈ! ਪੁਲਿਸ ਨੇ 72 ਘੰਟਿਆਂ ‘ਚ ਅੰਨੇ ਕਤਲ ਦੀ ਗੁੱਥੀ ਸੁਲਝਾਈ

4674735
Total views : 5506026

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸ੍ਰੀ ਮੁਕਤਸਰ ਸਾਹਿਬ/ਬੀ.ਐਨ.ਈ ਬਿਊਰੋ

ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ.ਰਮਨਦੀਪ ਸਿੰਘ ਭੁੱਲਰ ਪੀ.ਪੀ.ਐਸ (ਐਸ ਪੀ ਇੰਨਵੈ.) ਸ੍ਰੀ ਮੁਕਤਸਰ ਸਾਹਿਬ ਤੇ ਸ.ਬਲਕਾਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ,(ਸ.ਡ) ਮਲੋਟ ਵੱਲੋਂ ਕਤਲ ਮਾਮਲੇ ਚ ਨਾ-ਮਾਲੂਮ ਦੋਸ਼ੀਆਂ ਖਿਲਾਫ ਥਾਣਾ ਕਬਰਵਾਲਸ ਵਿਖੇ ਬੀਤੇ ਦਿਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿਚ ਮੁਲਜ਼ਮ ਨੂੰ ਟਰੇਸ ਕਰਨ ਚ ਪੁਲਿਸ ਨੂੰ ਸਫਲਤਾ ਹਾਸਿਲ ਹੋਈ ਹੈ।

ਜਿਲ੍ਹਾ ਪੁਲਿਸ ਮੁਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪਿੰਡ ਬੁਰਜ ਸਿੱਧਵਾਂ ਵਿਖੇ ਮਿਤੀ 09 ਜੂਨ ਦੀ ਦਰਮਿਆਨੀ ਰਾਤ ਨੂੰ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੁਰਜ ਸਿੱਧਵਾਂ ਦਾ ਨਾ-ਮਾਲੂਮ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਵੱਲੋਂ ਥਾਣਾ ਕਬਰਵਾਲਾ ਵਿਖੇ ਸੂਚਨਾਂ ਦਿੱਤੀ ਗਈ ਸੀ ਕਿ ਉਸ ਦੇ ਪਤੀ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਸੱਟਾਂ ਮਾਰ ਕਤਲ ਕਰ ਦਿੱਤਾ ਗਿਆ ਹੈ ਅਤੇ ਉਹ ਵਿਅਕਤੀ ਕਰੀਬ 30,000 ਰੁਪਏ ਲੁੱਟ ਕੇ ਲੈ ਗਏ ਹਨ।

ਇਸ ਮੁਕੱਦਮਾ ਦੇ ਦੋਸ਼ੀਆਂ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਅਤੇ ਹਰ ਪਹਿਲੂ ਤੋਂ ਡੂੰਘਾਈ ਨਾਲ ਤਫਤੀਸ਼ ਕੀਤੀ ਗਈ। ਜਿਸ ਦੇ ਨਤੀਜੇ ਵਜੋ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਉਕਤ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ।ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੂੰ ਆਪਣੇ ਪਤੀ ਦੇ ਚਰਿੱਤਰ ਤੇ ਸ਼ੱਕ ਸੀ ਜਿਸ ਕਰਕੇ ਉਸ ਨੇ ਆਪਣੇ ਪਤੀ ਸੁਖਵਿੰਦਰ ਸਿੰਘ ਦੇ ਸੁੱਤੇ ਪਏ ਦੇ ਸਿਰ ‘ਚ ਲੋਹੇ ਦੀ ਹਥੌੜੀ ਦੇ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਤੇ ਬਾਅਦ ਵਿੱਚ ਝੂਠੀ ਕਹਾਣੀ ਬਣਾ ਕੇ ਉਕਤ ਮੁਕੱਦਮਾ ਦਰਜ ਕਰਵਾ ਦਿੱਤਾ ਗਿਆ। ਦੌਰਾਨੇ ਤਫਤੀਸ਼ ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਵਰਤੀ ਗਈ ਹਥੌੜੀ ਬਰਾਮਦ ਕਰਵਾ ਲਈ ਗਈ ਹੈ। ਮੁਲਜ਼ਮ ਪਰਮਿੰਦਰ ਕੌਰ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਹੋਰ ਵੀ ਡੂੰਘਾਈ ਨਾਲ ਤਫਤੀਸ਼ ਪੁੱਛ-ਗਿੱਛ ਕੀਤੀ ਜਾਵੇਗੀ।

Share this News