ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕੀਤਾ ਵਾਧੇ ਦਾ ਫੈਸਲਾ ਵਾਪਸ ਲਵੇ: ਬ੍ਰਹਮਪੁਰਾ

4674866
Total views : 5506207

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਕੀਤਾ ਗਿਆ ਵਾਧਾ ਜਿਸਨੂੰ ਪੰਜਾਬ ਦੇ ਲੋਕ ਅਜੇ ਭੂਲੇ ਨਹੀਂ ਕਿ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਵੈਟ ਲਗਾ ਕੇ ਆਮ ਲੋਕਾਂ ਦੀ ਜੇਬ ਉੱਤੇ ਭਾਰੀ ਬੋਝ ਪਾਇਆ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਅਤੇ ਕਿਹਾ ਕਿ ਸੂਬੇ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤ ਕੀ ਦੇਣੀ ਸਗੋ ਲੋਕਾਂ ਉਪਰ ਨਵੇਂ ਨਵੇਂ ਹੁੱਕਮ ਜਾਰੀ ਕਰਕੇ ਆਮ ਜਨਤਾ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ।

ਉਸ ਵੇਲੇ ਤੋਂ ਲੈ ਕੇ ਹੁਣ ਤੱਕ 2 ਵਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਪ੍ਰਤੀ ਲੀਟਰ ਕੀਤਾ ਗਿਆ ਵਾਧਾ ਪੰਜਾਬ ਦੇ ਕਿਸਾਨਾਂ, ਹਰ ਰੋਜ਼ ਆਪਣੇ ਕੰਮ ਤੇ ਆਉਣ ਵਾਲੇ ਲੋਕਾਂ ਲਈ ਅਤੇ ਹੋਰ ਵਰਗ ਦੇ ਲੋਕਾਂ ਲਈ ਉਹਨਾਂ ਦੀ ਜੇਬ ਤੇ ਭਾਰੀ ਬੋਝ ਪਾਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿੱਥੇ ਬਹੁ ਗਿਣਤੀ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਚਲਦਿਆਂ ਬੜੀ ਮੁਸ਼ਕਲ ਨਾਲ ਖੇਤੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ ਅਤੇ ਹੁਣ ਜਿਸ ਤਰ੍ਹਾਂ ਸਰਕਾਰ ਵੱਲੋਂ ਪੈਟਰੋਲ ਦੇ ਨਾਲ-ਨਾਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਇਸ ਨਾਲ ਜਿੱਥੇ ਕਿਸਾਨੀ ਕਿੱਤੇ ਨੂੰ ਭਾਰੀ ਢਾਹ ਲੱਗੇਗੀ ਉਥੇ ਆਮ ਲੋਕਾਂ ਲਈ ਇਸ ਮਹਿੰਗਾਈ ਦਾ ਬੋਝ ਪਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਤੇ ਦੁਬਾਰਾ ਸੋਚਣ। ਇਸ ਮੌਕੇ ਉਨ੍ਹਾਂ ਨਾਲ ਸਤਨਾਮ ਸਿੰਘ ਸੱਤਾ ਚੋਹਲਾ ਸਾਹਿਬ ਬਲਾਕ ਸੰਮਤੀ ਮੈਂਬਰ, ਹਰਦੀਪ ਸਿੰਘ ਸਾਬਕਾ ਸਰਪੰਚ ਰਾਣੀਵਲਹ, ਜਗਰੂਪ ਸਿੰਘ ਪੱਖੋਪੁਰ ਯੂਥ ਆਗੂ, ਮੁਹਤਬਰ ਸੱਜਣ ਹਾਜ਼ਰ ਸਨ।

Share this News