ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਖੇਤਰ ‘ਚ ਧਾਰਾ 144 ਲਾਗੂ ਕਰਕੇ ਲਗਾਈਆਂ ਵੱਖ ਵੱਖ ਪਾਬੰਦੀਆਂ

4676177
Total views : 5508308

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜਨਤਕ ਇਕੱਠ, ਧਾਰਮਿਕ ਸਥਾਨਾ, ਵਿਆਹ ਪਾਰਟੀਆ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਲਗਾਉਣੀ ਜਰੂਰੀ ਹੈ, ਇਸਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।


ਇਸ ਲਈ ਸ੍ਰੀ ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ, ਉੱਪ ਡਿਪਟੀ ਕਮਿਸ਼ਨਰ ਪੁਲਿਸ, -ਕਮ ਕਾਰਜ਼ਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ, ਇਹ ਹੁਕਮ ਪਾਸ ਕੀਤਾ ਜਾਂਦਾ ਹੈ ਕਿ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਹੋਵੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 16.06.2023 ਤੋ ਮਿਤੀ 12.09.2023 ਤੱਕ ਲਾਗੂ ਰਹੇਗਾ।

Share this News