Total views : 5509626
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਜਸਕਰਨ ਸਿੰਘ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗੈਰ-ਸੰਸਦੀ ਟਿੱਪਣੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਲਈ ਵਧ ਰਹੇ ਜਨਤਕ ਸਮਰਥਨ ਤੋਂ ਦੁਖੀ ਹੋ ਕੇ ਅਕਾਲੀ ਦਲ ਦੇ ਮੁਖੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ਇਨ੍ਹਾਂ ਨਕਾਰੇ ਹੋਏ ਆਗੂਆਂ, ਜਿਨ੍ਹਾਂ ਨੂੰ ਲੋਕਾਂ ਵੱਲੋਂ ਲਾਂਭੇ ਕੀਤਾ ਜਾ ਚੁੱਕਾ ਹੈ, ਨੂੰ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਨੂੰ ਆਪਣੀ ਜਾਗੀਰ ਸਮਝ ਕੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਨਾਰਾਜ ਹੋ ਕੇ ਸੂਬੇ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਬੁਰੀ ਤਰ੍ਹਾਂ ਹਰਾ ਕੇ ਆਪਣੀ ਸਰਕਾਰ ਚੁਣੀ ਹੈ।
ਮੈਂ ਇੱਥੇ ‘ਲੁੱਟਣ’ ਨਹੀਂ, ਪੰਜਾਬ ਦੀ ‘ਸੇਵਾ’ ਕਰਨ ਆਇਆ ਹਾਂ -ਭਗਵੰਤ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਨੂੰ ਇਹ ਗੱਲ ਹਜਮ ਨਹੀਂ ਹੋ ਰਹੀ ਕਿ ਆਮ ਆਦਮੀ ਦੀ ਸਰਕਾਰ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਨਿਰਾਸ ਹੋ ਕੇ ਇਨ੍ਹਾਂ ਆਗੂਆਂ ਨੇ ਅਜਿਹੀ ਭੱਦੀ ਭਾਸਾ ਦੀ ਵਰਤੋਂ ਕਰਕੇ ਨੈਤਿਕਤਾ ਦਾ ਪੱਲਾ ਛੱਡ ਕੇ ਹਮਲੇ ਕਰਨੇ ਸੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੀ ਜਨਤਾ ਸਬਕ ਸਿਖਾ ਕੇ ਇਨ੍ਹਾਂ ਨੂੰ ਉਨ੍ਹਾਂ ਦੀ ਜੁਬਾਨ ਵਿੱਚ ਜਵਾਬ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਠੀਕ ਹੈ ਕਿ ਉਹ ਪਾਗਲ ਹਨ ਪਰ ਘੱਟੋ-ਘੱਟ ਉਹ ਜਨਤਕ ਦੌਲਤ ਨੂੰ ਨਹੀਂ ਲੁੱਟ ਰਹੇ, ਜਿਵੇਂ ਕਿ ਸੁਖਬੀਰ ਅਤੇ ਉਸ ਦੀ ਜੁੰਡਲੀ ਨੇ ਆਪਣੇ ਦੌਰ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਲੋਕ ਜਨ-ਜੀਵਨ ਵਿੱਚ ਬਹੁਤ ਨੀਵੇਂ ਡਿੱਗਦੇ ਜਾ ਰਹੇ ਹਨ ਪਰ ਆਉਣ ਵਾਲੇ ਸਮੇਂ ਵਿੱਚ ਲੋਕ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਜਰੂਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਨਾ ਮੁਆਫੀਯੋਗ ਗੁਨਾਹ ਕੀਤੇ ਹਨ ਅਤੇ ਸੂਬੇ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।