





Total views : 5895017







Total views : 5895017ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ, ਕਾਦੀਆਂ /ਰਣਜੀਤ ਸਿੰਘ ਰਾਣਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕਲਾਸਵਾਲਾ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ।
ਅੱਜ ਦੇ ਅਬਾਦ ਕੈਂਪ ਵਿੱਚ 325 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਕੈਂਪ ਵਿੱਚ ਆਏ ਵਿਅਕਤੀਆਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਕੈਂਪ ਦੌਰਾਨ 325 ਵਿਅਕਤੀਆਂ ਨੇ ਲਾਭ ਉਠਾਇਆ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਅਮਰਜੀਤ ਸਿੰਘ ਭਾਟੀਆ, ਮੁੱਖ ਖੇਤੀਬਾੜੀ ਅਫ਼ਸਰ ਸ. ਕ੍ਰਿਪਾਲ ਸਿੰਘ ਢਿਲੋਂ, ਈ.ਓ. ਨਗਰ ਕੌਂਸਲ ਕਾਦੀਆਂ, ਬੀ.ਡੀ.ਪੀ.ਓ. ਕਾਦੀਆਂ ਤੋਂ ਇਲਾਵਾ ਹੋਰ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।