





Total views : 5596553








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।
ਪ੍ਰੀਵਾਰ ਦਾ ਰੋ ਰੋ ਬੁਰਾ ਹਾਲ-ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਮੰਗ
ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਪਿੰਡ ਢੋਟੀਆਂ ਤੋਂ ਸਾਹਮਣੇ ਆਇਆ ਹੈ ਜਿਥੇ 27 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਢੋਟੀਆਂ ਵਜੋਂ ਹੋਈ ਹੈ। ਉਹ ਅਜੇ 7 ਮਹੀਨੇ ਪਹਿਲਾਂ ਹੀ ਪਤਨੀ ਰਮਨਦੀਪ ਕੌਰ ਕੋਰ ਕੈਨੇਡਾ ਗਿਆ ਸੀ।ਨਵਜੋਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਬੇਹੱਦ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਆਪਣੇ ਪਰਿਵਾਰ ਨੂੰ ਇਸ ਗ਼ਰੀਬੀ ‘ਚੋਂ ਕੱਢਣ ਖ਼ਾਤਰ ਹੀ ਉਹ ਕੈਨੇਡਾ ਗਿਆ ਸੀ। ਰਿਸ਼ਤੇਦਾਰਾਂ ਮੁਤਾਬਕ ਉਨ੍ਹਾਂ ਨੇ ਸਵੇਰ ਵੇਲੇ ਨਵਜੋਤ ਨੂੰ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਤੇ ਉਸ ਦੀ ਪਤਨੀ ਕੰਮ ‘ਤੇ ਜਾ ਰਹੇ ਹਨ ਤੇ ਰਾਤੀ ਆ ਕੇ ਗੱਲ ਕਰਨਗੇ।
ਮਿਲੀ ਜਾਣਕਾਰੀ ਮੁਤਾਬਕ ਰਮਨਦੀਪ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਕੱਲ੍ਹ ਸਵੇਰੇ ਨਵਜੋਤ ਨਹਾਉਣ ਗਿਆ ਤੇ ਜਦੋਂ ਉਹ 15 ਮਿੰਟਾਂ ਤੱਕ ਬਾਹਰ ਨਹੀਂ ਆਇਆ। ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਪਤਾ ਲੱਗਾ ਕਿ ਨਵਜੋਤ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ। ਨਵਜੋਤ ਦੀ ਮਾਤਾ ਜਸਬੀਰ ਕੌਰ ਦਾ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਬੁਰਾ ਹਾਲ ਹੈ। ਉਹ ਬੇਹੋਸ਼ ਹੋ ਗਈ ਤੇ ਬਾਕੀ ਪਰਿਵਾਰ ਵਾਲਿਆਂ ‘ਤੇ ਵੀ ਦੁੱਖ ਦਾ ਪਹਾੜ ਟੁੱਟ ਗਿਆ ਹੈ। ਨਵਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।