





Total views : 5596467








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨਤਾਰਨ/ਲਾਲੀ ਕੈਰੋ, ਜਸਬੀਰ ਲੱਡੂ
ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ।
ਕਿਸਾਨ ਆਪਣੀ ਸਹਿਮਤੀ https://agrimachinerypb.com/home/DSR23 Department ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨ ਵੀਰ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ।
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ-ਮੁੱਖ ਖੇਤੀਬਾੜੀ ਅਫ਼ਸਰ

ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਮੀਨ ਦਾ ਜ਼ਿਲ੍ਹਾ/ਤਹਿਸੀਲ-ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 24 ਜੂਨ 2023 ਤੱਥ ਐਡਿਟ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ 2023 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਦੇ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।