Total views : 5506334
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕਰਦਿਆਂ ਕਿਹਾ ਕਿ ਲੋਕਾਂ ਦੇ ਪੈਸੇ ਖੁਰਦ-ਬੁਰਦ ਕਰਨ ਲਈ ਹਰੇਕ ਹਮਦਰਦ, ਸਿਰਦਰਦ ਜਾਂ ਬੇਦਰਦ ਨੂੰ ਬੇਪਰਦ ਕੀਤਾ ਜਾਵੇਗਾ।
ਅੱਜ ਇੱਥੇ ਜਾਰੀ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, “ਵਿਜੀਲੈਂਸ ਬਿਊਰੋ ਸ਼ਹੀਦਾਂ ਦੀ ਯਾਦਗਾਰ ‘ਜੰਗ -ਏ-ਅਜ਼ਾਦੀ’ ਦੀ ਇਮਾਰਤ ਬਣਾਉਣ ਵਿਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੇ ਸਬੰਧ ਵਿੱਚ ਰਸੂਖਦਾਰ ਵਿਅਕਤੀ ਨੂੰ ਬੁਲਾ ਰਹੀ ਹੈ।
“ਮੈਂ ਉਨ੍ਹਾਂ ਵਿੱਚੋਂ ਨਹੀਂ ਜਿਹੜੇ ਆਪਣੇ ਗੁਨਾਹਾਂ ਤੋਂ ਬਚਣ ਲਈ ਹਮਦਰਦ ਦੇ ਪੈਰੀਂ ਡਿਗਦੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਇਹ ਮੀਡੀਆ ਉਤੇ ਹਮਲਾ ਕਿਵੇਂ ਹੋਇਆ? ਭਗਵੰਤ ਮਾਨ ਨੇ ਕਿਹਾ ਕਿ ਇਹ ਮਾਮਲਾ ਮਹਾਨ ਸ਼ਹੀਦਾਂ ਦੇ ਨਾਮ ਉਤੇ ਬਣਾਈ ਗਈ ਯਾਦਗਾਰ ਲਈ ਵਰਤੀ 200 ਕਰੋੜ ਦੀ ਰਾਸ਼ੀ ਦੀ ਜਵਾਬਦੇਹੀ ਦਾ ਹੈ।
”ਮੁੱਖ ਮੰਤਰੀ ਨੇ ਕਿਹਾ ਕਿ ਕੀ ਇਹ ਪੈਸਾ ਮੀਡੀਆ ਦੇ ਨਾਮ ਉਤੇ ਜਾਰੀ ਕੀਤਾ ਗਿਆ? ਜੇਕਰ ਨਹੀਂ ਤਾਂ ਫੇਰ ਅਖਬਾਰ ਦਾ ਇਸ ਨਾਲ ਕੀ ਲੈਣਾ-ਦੇਣਾ? ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ, “ਮੈਂ ਉਨ੍ਹਾਂ ਵਿੱਚੋਂ ਨਹੀਂ ਜਿਹੜੇ ਆਪਣੇ ਗੁਨਾਹਾਂ ਤੋਂ ਬਚਣ ਲਈ ਹਮਦਰਦ ਦੇ ਪੈਰੀਂ ਡਿਗਦੇ ਹਨ।” ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਇਕ-ਇਕ ਪੈਸੇ ਦਾ ਹਿਸਾਬ ਲੈਣ ਲਈ ਜੁਆਬਦੇਹੀ ਤੈਅ ਕਰਨਗੇ।
ਜ਼ਿਕਰਯੋਗ ਹੈ ਕਿ ਬਹੁ-ਕਰੋੜੀ ਲਾਗਤ ਵਾਲੇ ਇਸ ਪ੍ਰੋਜੈਕਟ ਸਬੰਧੀ ਤਫ਼ਤੀਸ਼ ਵਿਚ ਵਿਜੀਲੈਂਸ ਬਿਊਰੋ ਵਲੋਂ 2014-2016 ਵਿਚ ਇਸ ਦੀ ਉਸਾਰੀ ਦੌਰਾਨ ਕਿੰਨਾ ਪੈਸਾ ਪਾਸ ਕੀਤਾ ਗਿਆ, ਇਸ ਪੈਸੇ ਦੀ ਵਰਤੋਂ ਕਿਵੇਂ ਅਤੇ ਕਿਥੇ ਕੀਤੀ ਗਈ, ਇਸ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੈਸਾ ਅਲਾਟ ਅਤੇ ਵਰਤਿਆ ਗਿਆ, ਉਨ੍ਹਾਂ ਤੋਂ ਵੀ ਪੁਛਗਿਛ ਕੀਤੀ ਜਾ ਰਹੀ ਹੈ।