ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ 28 ਜੂਨ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਤਲਬ

4878523
Total views : 5840983

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ

ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਗੁਰਬਾਣੀ ਕੀਰਤਨ ਪ੍ਰਸਾਰਣ ਮਾਮਲੇ ਵਿਚ ਦਖ਼ਲ ਅੰਦਾਜ਼ੀ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ 28 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 11 ਵਜੇ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਿੱਖ ਮਰਿਆਦਾ ਤੋਂ ਭਲੀ ਭਾਂਤ ਜਾਣੂ ਹਨ, ਪਰ ਗੁਰਬਾਣੀ ਦੇ ਪ੍ਰਸਾਰਣ ਸੰਬੰਧੀ ਉਨ੍ਹਾਂ ਨੇ ਸਿੱਖਾਂ ਦੇ ਮਾਮਲਿਆਂ ਵਿਚ ਸਿੱਧੇ ਤੌਰ ‘ਤੇ ਦਖ਼ਲਅੰਦਾਜ਼ੀ ਕੀਤੀ ਹੈ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ 28-06-2023 ਨੂੰ ਸਵੇਰੇ 11:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋ ਕੇ ਇਸ ਮਾਮਲੇ ਸੰਬੰਧੀ ਆਪਣਾ ਸਪੱਸ਼ਟੀਕਰਨ ਦੇਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਾ ਆਉਣਾ ਵੀ ਸਿੱਖ ਮਾਰਗ ਦੀ ਉਲੰਘਣਾ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਵੱਖਰੇ ਚੈਨਲ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਅਕਾਲੀ ਦਲ ਤੇ ਐਸ.ਜੀ.ਪੀ.ਸੀ. ਸਾਡੀਆਂ ਸੰਸਥਾਵਾਂ ਹਨ ਅਤੇ ਸਾਡੇ ਮਾਮਲੇ ਵਿਚ ਦਖ਼ਲਅੰਦਾਜ਼ੀ ਕਰਨ ਵਾਲਿਆਂ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।ਸ: ਜਰਨੈਲ ਸਿੰਘ ਸਖੀਰਾ ਤੇ ਹੋਰ ਵੀ ਹਾਜਰ ਸਨ।

ਖ਼ਬਰ ਸ਼ੇਅਰ ਕਰੋ

facebook sharing button
twitter sharing button
pinterest sharing button
email sharing button
sharethis sharing button
whatsapp sharing button
messenger sharing button
print sharing button
Share this News