





Total views : 5839931







Total views : 5839931ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਦਿਵਸ ਕਾਨੂੰਨ ਤੇ ਨਿਆਂ ਮੰਤਰਾਲੇ ਅਤੇ ਆਯੂਸ਼, ਭਾਰਤ ਸਰਕਾਰ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣ ਅਤੇ ਧਿਆਨ ਕਰਨ ਲਈ ਭਾਰੀ ਉਤਸ਼ਾਹ ਦਿਖਾਇਆ।
ਇਸ ਮੌਕੇ ਭਾਗੀਦਾਰਾਂ ਨੂੰ ਯੋਗ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਦੇ ਨਾਲ-ਨਾਲ ਸਮਰਥਾ, ਲਚਕਤਾ ਅਤੇ ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਹੋਣ ਕਾਰਨ ਮੌਜੂਦਾ ਸਮੇਂ ਇਸ ਦਾ ਖਾਸ ਮਹੱਤਵ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ ਸਗੋਂ ਆਪਣੇ ਆਪ ਨੂੰ ਸੰਸਾਰ ਅਤੇ ਕੁਦਰਤ ਨਾਲ ਜੋੜਨਾ ਹੈ।