Total views : 5512833
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਨਾਮ ਸਿੰਘ ਲਾਲੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੇਵਾ ਸੰਭਾਲ ਸਮਾਗਮ ਹੋਇਆ । ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ, ਜਿਸ ਵਿਚ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ ਹੋਈਆਂ।
ਸ਼੍ਰੋਮਣੀ ਗੁ: ਕਮੇਟੀ ਦੇ ਪ੍ਰਧਾਨ ਸਮੇਤ ਨਾਮਵਰ ਪੰਥਕ ਸ਼ਕਸੀਅਤਾਂ ਨੇ ਕੀਤੀ ਸ਼ਿਕਰਤ
ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਤੋਂ ਇਲਾਵਾਂ, ਤਖਤ ਸਾਹਿਬਾਨ ਦੇ ਜਥੇਦਾਰ ਅਤੇ ਪੰਜ ਪਿਆਰੇ ਸਾਹਿਬਾਨ, ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ਾਂ ਨੇ ਦਸਤਾਰ ਭੇਟ ਕੀਤੀਆਂ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ,ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੋਹਲਾਂ,ਬਾਬਾ ਅਜੀਤ ਸਿੰਘ ਨਿਰਮਲ ਕੁਟੀਆ ਜੋਹਲਾਂ, ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ,ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ ਆਦੀ ਸ਼ਾਮਲ ਹੋਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮੁਰਿਆਦਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਇਹ ਸੇਵਾ ਨਿਭਾਈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਦਾ ਅਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵਧਾਈ ਦਿੱਤੀ ਤੇ ਇਸ ਅਹਿਮ ਸੇਵਾ ਨੂੰ ਨਿਭਾਉਣ ਲਈ ਗੁਰੂ ਚਰਨਾ ਵਿੱਚ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ੍ਰੀ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ। ਆਪ ਨੇ ਸੰਨ 1989 ’ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਸ਼ੁਰੂ ਕੀਤੀਆਂ ਅਤੇ 1995 ਤੱਕ ਵੱਖ-ਵੱਖ ਅਸਥਾਨਾਂ ’ਤੇ ਸੇਵਾ ਨਿਭਾਈ। 1995 ਤੋਂ ਅਪ੍ਰੈਲ 2014 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਿੰਘਾਂ ਵਿਚ ਸੇਵਾ ਨਿਭਾਈ ਅਤੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਲੜ ਲਾਇਆ। ਇਸੇ ਦੌਰਾਨ 21 ਅਪ੍ਰੈਲ 2014 ਨੂੰ ਆਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ 24 ਅਗਸਤ 2017 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲੀ। ਗਿਆਨੀ ਰਘਬੀਰ ਸਿੰਘ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਗਾਉਣ ਦੇ ਫੈਸਲੇ ਅਨੁਸਾਰ ਸਮਾਗਮ ਕੀਤਾ ਗਿਆ ਹੈ।